ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

0
210

ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾ
ਸੈਮੀਨਾਰ ਕਰਵਾਇਆ
ਮਾਨਸਾ, 26 ਅਪ੍ਰੈਲ:

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦੇ ਅਧਿਕਾਰੀ ਭੂਸ਼ਨ ਸਿੰਗਲਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਿਠਤ ਬਾਲ ਸੁਰੱਖਿਆ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਮਾਨਸਾ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ, ਲੀਗਲੀ ਅਡਾਪਸ਼ਨ, ਸਰਕਾਰੀ ਹੋਮਜ਼ ਵਿਚ ਦਾਖ਼ਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਪੁਲਿਸ ਇੰਸਪੈਕਟਰ ਸੁਰੇਸ਼ ਕੁਮਾਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਕੇ ਮਾਪਿਆਂ ਅਤੇ ਸਮਾਜ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕਿਹਾ। ਟਰਾਂਸਪੋਰਟ ਵਿਭਾਗ ਤੋਂ ਏ.ਟੀ.ਓ. ਸ੍ਰ ਕਰਨਵੀਰ ਸਿੰਘ ਨੇ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵੈਨਾਂ ਵਿੱਚ ਕੀ ਕੁੱਝ ਚੈੱਕ ਕਰਨਾ ਹੈ। ਉਨ੍ਹਾਂ ਬੱਚਿਆਂ ਤੋਂ ਯੋਗ ਸਹੂਲਤਾਵਾਂ ਬਾਰੇ ਸਵਾਲ ਪੁੱਛੇ ਅਤੇ ਉਨ੍ਹਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਵਿਸਥਾਰ ਸਹਿਤ ਦਿੱਤੇ। ਉਨ੍ਹਾਂ ਸਕੂਲ ਪ੍ਰਿੰਸੀਪਲ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਲਈ ਕਿਹਾ। ਇਸ ਮੌਕੇ ਸਕੂਲ ਵੈਨਾਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਸਕੂਲ ਦੇ ਵੈਨ ਡਰਾਈਵਰ ਅਤੇ ਕੰਡਕਟਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ।
ਇਸ ਮੌਕੇ ਟਰਾਂਸਪੋਰਟ ਵਿਭਾਗ ਤੋਂ ਗੁਰਵਿੰਦਰ ਸਿੰਘ, ਇਸ਼ਵਰਜੀਤ ਸਿੰਘ, ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here