ਟੈਕਨੀਕਲ ਸਰਵਿਸਜ ਯੂਨੀਅਨ ਆਗੂਆਂ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਦਿੱਤਾ ਮੰਗ ਪੱਤਰ

0
195

31 ਜੁਲਾਈ ਤੱਕ ਮੰਗਾਂ ਅਤੇ ਮਸਲੇ ਹੱਲ ਨਾ ਹੋਏ ਤਾਂ ਬਿਜਲੀ ਮੰਤਰੀ ਦੇ ਘਰ ਮੂਹਰੇ ਲਗਾਵਾਂਗੇ ਰੋਸ ਧਰਨਾ : ਟੀ ਐਸ ਯੂ ਆਗੂ

ਬਿਆਸ 27 ਜੁਲਾਈ (ਬਲਰਾਜ ਸਿੰਘ ਰਾਜਾ) : ਟੈਕਨੀਕਲ ਸਰਵਿਸਜ ਯੂਨੀਅਨ ਸਰਕਲ ਤਰਨ ਤਾਰਨ ਵਲੋਂ ਮੁਲਾਜਮਾਂ ਨਾਲ ਸਬੰਧਿਤ ਵੱਖ ਵੱਖ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਸਬੰਧੀ ਇੱਕ ਮੰਗ ਪੱਤਰ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਸੌਂਪਿਆ ਗਿਆ।

ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਕੰਵਲਜੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਯੋਧਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਤਨਾਮ ਸਿੰਘ ਔਜਲਾ, ਰਾਕੇਸ਼ ਕੁਮਾਰ, ਸ਼ਮਸ਼ੇਰ ਸਿੰਘ ਕੈਸ਼ੀਅਰ, ਮਨਜੀਤ ਸਿੰਘ, ਗੁਲਸ਼ਨ ਕੁਮਾਰ, ਰਾਮ ਸਿੰਘ, ਜਗਜੀਤ ਸਿੰਘ ਆਦਿ ਆਗੂਆਂ ਸਮੇਤ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ ਟੀ ਓ ਦੇ ਨਾਮ ਮੰਗ ਪੱਤਰ ਸੌਂਪਦਿਆਂ ਜਾਣੂ ਕਰਵਾਇਆ ਗਿਆ ਹੈ ਕਿ ਬਿਜਲੀ ਮੁਲਾਜਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬੀਤੀ 19 ਮਈ 2023 ਨੂੰ ਮੈਨੇਜਮੈਂਟ ਵਲੋਂ ਯੂਨੀਅਨ ਵਲੋਂ ਵਿੱਢੇ ਸੰਘਰਸ਼ ਦੇ ਦਬਾਅ ਹੇਠ ਲਿਖਤੀ ਮੀਟਿੰਗ ਕੀਤੀ ਗਈ ਸੀ ਅਤੇ ਮੀਟਿੰਗ ਦੌਰਾਨ ਹੋਈ ਗੱਲਬਾਤ ਸਮੇਂ ਬਿਜਲੀ ਕਾਮਿਆਂ ਦੀਆਂ ਮੰਗਾਂ ਸਬੰਧੀ ਮੈਨੇਜਮੈਂਟ ਦਾ ਰਵਈਆ ਬੇਰੁਖਾ ਰਿਹਾ।
ਉਕਤ ਆਗੂਆਂ ਨੇ ਮੰਗਾਂ ਅਤੇ ਮਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਸਰਕਲ ਦੇ ਆਗੂਆਂ ਦੀ ਡਿਸਮਿਸ, ਸ਼੍ਰੀ ਮੁਕਤਸਰ ਸਾਹਿਬ ਦੇ ਆਗੂਆਂ ਦੀਆਂ ਮੁਅੱਤਲੀਆਂ, ਸਬ ਅਰਬਨ ਲੁਧਿਆਣਾ ਦੇ ਡਵੀਜ਼ਨ ਪ੍ਰਧਾਨ ਚਮਕੌਰ ਸਿੰਘ ਜੇ ਈ, ਮੁਹਾਲੀ ਸਰਕਲ ਪ੍ਰਧਾਨ ਗੁਰਬਖਸ਼ ਸਿੰਘ ਦੀਆਂ ਸਿਆਸੀ ਆਧਾਰ ਤੇ ਕੀਤੀਆਂ ਬਦਲੀਆਂ, ਸੀ ਆਰ ਏ 295/19 ਵਾਲੇ ਸਾਥੀਆਂ ਦੇ ਪੁਲਿਸ ਕੇਸ ਵਾਪਿਸ ਲਏ ਜਾਣ ਆਦਿ ਮੁੱਖ ਮੰਗਾਂ ਅਤੇ ਮਸਲੇ ਹਨ।ਜਿਨ੍ਹਾਂ ਦੇ ਹੱਲ ਕਰਵਾਉਣ ਲਈ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੇਕਰ 31 ਜੁਲਾਈ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਨਾ ਹੋਏ ਤਾਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ ਟੀ ਓ ਵਿਰੁੱਧ ਉਨ੍ਹਾਂ ਦੀ ਰਿਹਾਇਸ਼ ਮੂਹਰੇ ਧਰਨਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here