ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਵੱਲੋਂ ਹਰਿਆਣਾ ਦੇ ਪੰਜਾਬ ਨਾਲ ਲੱਗਦੇ ਜ਼ਿਲਿ੍ਹਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ

0
416

ਮਾਨਸਾ (ਸਾਂਝੀ ਸੋਚ ਬਿਊਰੋ) -ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਹਰਿਆਣਾ ਦੇ ਪੰਜਾਬ ਦੀਆਂ ਹੱਦਾਂ ਨਾਲ ਲੱਗਦੇ ਜ਼ਿਲਿ੍ਹਆਂ ਫਤਿਹਾਬਾਦ, ਸਿਰਸਾ, ਹਿਸਾਰ ਸਮੇਤ ਪੰਜਾਬ ਦੇ ਜ਼ਿਲਿ੍ਹਆ ਮਾਨਸਾ, ਬਠਿੰਡਾ, ਫਰੀਦਕੋਟ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਫਰੀਦਕੋਟ ਦੇ ਡਵੀਜ਼ਨਲ ਕਮਿਸ਼ਨਰ ਰਵਿੰਦਰ ਕੁਮਾਰ ਕੋਸ਼ਿਕ ਨੇ ਦੋਵਾਂ ਰਾਜਾਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ‘ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ ਸਾਂਤੀ ਨਾਲ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਆਪਸੀ ਤਾਲਮੇਲ ਬਣਾਉਣ ਦੀ ਅਪੀਲ ਕੀਤੀ। ਇਸ ਤੋਂ ਬਿਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਸਮੇਤ ਹੋਰ ਅਹਿਮ ਮਸਲਿਆਂ ‘ਤੇ ਗੰਭੀਰ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਅਧਿਕਾਰੀਆਂ ਦਾ ਇੱਕ ਵਟਸਐਪ ਗਰੁੱਪ ਵੀ ਬਣਾਇਆ ਜਾਵੇ। ਸ੍ਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਗਵਾਂਢੀ ਸੂਬੇ ਦੇ ਮਾਨਸਾ ਨਾਲ ਲੱਗਦੇ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੇ ਲੋੜੀਂਦੀ ਸੂਚਨਾ ਦਾ ਆਦਾਨ ਪ੍ਰਦਾਨ ਕਰਨ, ਵਿਧਾਨ ਸਭਾ ਚੋਣਾਂ-2022 ਦੌਰਾਨ ਜਿਥੇ ਚੋਣ ਅਮਲ ‘ਤੇ ਪ੍ਰਭਾਵ ਪਾ ਸਕਣ ਵਾਲੇ ਮਾੜੇ ਅਨਸਰਾਂ ‘ਤੇ ਨਜ਼ਰ ਰੱਖਣ ਤੇ ਬਿਹਤਰ ਤਾਲਮੇਲ ਕਰਕੇ ਇਹ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਦਾ ਅਹਿਦ ਕੀਤਾ ਉਥੇ ਹੀ ਹਰ ਪ੍ਰਕਾਰ ਦੇ ਨਸ਼ਿਆਂ ਦੀ ਤਸਕਰੀ ਸਮੇਤ ਸ਼ਰਾਬ, ਖਾਸ ਕਰਕੇ ਮੈਡੀਕਲ ਨਸ਼ਿਆਂ, ਜਾਇਜ਼, ਨਜਾਇਜ਼ ਹਥਿਆਰਾਂ ਤੇ ਗ਼ੈਰਕਾਨੂੰਨੀ ਨਗ਼ਦੀ ਦੇ ਪ੍ਰਵਾਹ ਨੂੰ ਰੋਕਣ ਲਈ ਵੀ ਸਾਂਝੀ ਰਣਨੀਤੀ ਬਣਾਈ ਹੈ। ਜ਼ਿਲਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਮੇਤ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਤੇ ਨਿਰਵਿਘਨਤਾ ਸਹਿਤ ਕਰਵਾਉਣ ਲਈ ਗਵਾਂਢੀ ਰਾਜਾਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਰਣਨੀਤੀ ਉਲੀਕੀ ਗਈ ਹੈ। ਐਸ.ਐਸ.ਪੀ. ਸ੍ਰੀ ਸੰਦੀਪ ਗਰਗ ਨੇ ਕਿਹਾ ਕਿ ਦੋਵਾਂ ਰਾਜਾਂ ਦੇ ਆਪਸੀ ਤਾਲਮੇਲ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਦੇ ਕੰਮਾਂ ਦੌਰਾਨ ਸੁਰੱਖਿਆ ਪੱਖੋਂ ਹਰ ਪਹਿਲੂ ਨੂੰ ਧਿਆਨ ‘ਚ ਰੱਖਿਆ ਜਾਵੇਗਾ, ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸਿਰਸਾ ਅਨੀਸ਼ ਯਾਦਵ, ਡਿਪਟੀ ਕਮਿਸ਼ਨਰ ਫਤਹਿਆਬਾਦ ਪ੍ਰਦੀਪ ਕੁਮਾਰ, ਡੀ.ਸੀ. ਫਰੀਦਕੋਟ ਵਿਮਲ ਸੇਤੀਆ, ਐਸ.ਐਸ.ਪੀ ਬਠਿੰਡਾ ਅਜੈ ਸਲੂਜਾ, ਐਸ.ਪੀ. ਫਤਹਿਆਬਾਦ ਮੈਡਮ ਊਸ਼ਾ, ਐਸ.ਪੀ. ਸਿਰਸਾ ਅਰਪਿਤ ਜੈਨ, ਐਸ.ਪੀ. ਫਰੀਦਕੋਟ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ਼.ਡੀ.ਐਮ. ਸਰਦੂਲਗੜ੍ਹ ਮਨੀਸ਼ਾ ਰਾਣਾ, ਤਹਿਸਲੀਦਾਰ ਚੋਣ ਹਰੀਸ਼ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here