ਚੰਡੀਗੜ੍ਹ ਪੁਲਿਸ ਦੇ 7 ਮੁਲਾਜ਼ਮਾਂ ਖਿਲਾਫ ਪੰਜਾਬ ਪੁਲਿਸ ਕੇਸ ਦਰਜ ਕਰੇਗੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ ਤੋਂ ਲੈਕੇ ਇੰਸਪੈਕਟਰ ਰੈਂਕ (ਕ੍ਰਾਈਮ ਬਰਾਂਚ ਦਾ ਸਾਬਕਾ ਇੰਚਾਰਚ) ਤੱਕ ਦੇ ਅਧਿਕਾਰੀ ਸ਼ਾਮਿਲ ਹਨ। ਦੱਸ ਦਈਏ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਇਹ ਹੁਕਮ ਚੰਡੀਗੜ੍ਹ ਦੇ ਇੱਕ ਡਾਕਟਰ ਅਗਵਾ ਕਰਕੇ ਉਸਦੇ ਮੋਬਾਈਲ ਲੋਕੇਸ਼ਨ ਦਾ ਰਿਕਾਰਡ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਦਿੱਤੇ ਹਨ। ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਤੋਂ ਬਾਹਰ ਕਰਨ ਲਈ ਕਿਹਾ ਹੈ ਅਤੇ ਪੰਜਾਬ ਦੇ ਡੀਜੀਪੀ ਪੰਜਾਬ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ (SIT) ਗਠਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਐਸਐਸਪੀ ਰੈਂਕ ਦੇ ਅਧਿਕਾਰੀ ਨੂੰ ਇਸ ਐਸਆਈਟੀ ਦੀ ਅਗਵਾਈ ਹੇਠਲੇ ਅਧਿਕਾਰੀ ਨਾਲ ਨਾ ਕਰਨ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਹ ਹੁਕਮ ਡਾਕਟਰ ਮੋਹਿਤ ਧਵਨ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਪਟੀਸ਼ਨ ਅਨੁਸਾਰ ਡਾਕਟਰ ਆਪਣੇ ਇੱਕ ਕੇਸ ਦੀ ਸੁਣਵਾਈ ਲਈ 7 ਜਨਵਰੀ 2022 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਅਦਾਲਤ, ਸੈਕਟਰ-43, ਚੰਡੀਗੜ੍ਹ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਕਿ ਉਹ ਮੈਜਿਸਟਰੇਟ ਦੇ ਸਾਹਮਣੇ ਪੇਸ਼ ਹੁੰਦਾ, ਉਸ ਨੂੰ ਚਾਰ ਪੁਲਿਸ ਮੁਲਾਜ਼ਮ ਨੇ ਅਗਵਾ ਕਰ ਲਿਆ।ਦੱਸ ਦਈਏ ਕਿ ਚੰਡੀਗੜ੍ਹ ਪੁਲੀਸ ਦੇ ਜਿਨ੍ਹਾਂ ਮੁਲਾਜ਼ਮਾਂ ’ਤੇ ਮੁਲਜ਼ਮ ਹਨ, ਉਨ੍ਹਾਂ ਵਿੱਚ ਕਾਂਸਟੇਬਲ ਵਿਕਾਸ ਹੁੱਡਾ, ਅਨਿਲ ਕੁਮਾਰ, ਅਮਿਤੋਜ (ਬਾਅਦ ਵਿੱਚ ਏਐਸਆਈ ਅਜਮੇਰ) ਅਤੇ ਯੂਟੀ ਦੀ ਅਪਰਾਧ ਸ਼ਾਖਾ ਦੇ ਕਾਂਸਟੇਬਲ ਸੁਭਾਸ਼ ਕੁਮਾਰ ਤੋਂ ਇਲਾਵਾ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ, ਸਬ ਇੰਸਪੈਕਟਰ ਸੁਰੇਸ਼ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਨੀਰਜ ਸ਼ਾਮਲ ਹਨ।
Boota Singh Basi
President & Chief Editor