ਖਰੜ ‘ਚ ਵੰਦੇ ਭਾਰਤ, ਸ੍ਰੀ ਕੀਰਤਪੁਰ ਸਾਹਿਬ ‘ਚ ਸੱਚਖੰਡ ਅਤੇ ਸਵਰਮਤੀ ਐਕਸਪ੍ਰੈੱਸ ਨੂੰ ਰੋਕਣ ਦੀ ਕੀਤੀ ਮੰਗ
ਨਵਾਂਸ਼ਹਿਰ-ਖੰਨਾ ਅਤੇ ਬਲਾਚੌਰ-ਰੋਪੜ ਲਈ ਰੇਲਵੇ ਲਾਈਨ ਵੀ ਮੰਗੀ
ਓਹਨਾ ਦੱਸਿਆ ਕਿ ਮੋਹਾਲੀ ਦੇ ਪਿੰਡ ਸ਼ਾਮਪੁਰ ਅਤੇ ਰਾਏਪੁਰ ਕਲਾਂ ਵਿਚਕਾਰ ਰੇਲਵੇ ਅੰਡਰਪਾਸ ‘ਤੇ ਇੱਕ ਸ਼ੈੱਡ ਦੀ ਜ਼ਰੂਰਤ ਹੈ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਉੱਥੇ ਨਾ ਖੜ੍ਹੇ। ਇਸ ਤੋਂ ਇਲਾਵਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਲਾਂਡਰਾ ਰੋਡ ’ਤੇ ਬਣੇ ਓਵਰਬ੍ਰਿਜ ਨੂੰ ਚੌੜਾ ਕੀਤਾ ਜਾਵੇ। ਖਰੜ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ (ਊਨਾ ਤੋਂ ਦਿੱਲੀ) ਸਟਾਪੇਜ ਬਣਾਇਆ ਜਾਵੇ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਅਧੀਨ ਆਉਂਦੀ ਦਿੱਲੀ-ਊਨਾ ਰੇਲਵੇ ਲਾਈਨ ਨੇ ਨੰਗਲ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਇਸ ਕਰਕੇ ਇੱਥੇ ਅੰਡਰਪਾਸ ਬਣਨਾ ਜਰੂਰੀ ਹੈ। ਇਸ ਤੋਂ ਇਲਾਵਾ ਸੱਚਖੰਡ ਅਤੇ ਸਵਰਮਤੀ ਐਕਸਪ੍ਰੈਸ ਦਾ ਸਟਾਪੇਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤਾ ਜਾਵੇ। ਨਾਲ ਹੀ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਂ ‘ਤੇ ਰੱਖਿਆ ਜਾਵੇ। ਨਵਾਂਸ਼ਹਿਰ ਜ਼ਿਲ੍ਹੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨੂੰ ਖੰਨਾ ਨਾਲ ਨਵੀਂ ਰੇਲ ਲਾਈਨ (40 ਕਿਲੋਮੀਟਰ) ਅਤੇ ਬਲਾਚੌਰ ਨੂੰ ਰੋਪੜ ਨਾਲ ਨਵੀਂ ਰੇਲ ਲਾਈਨ (30 ਕਿਲੋਮੀਟਰ) ਰਾਹੀਂ ਜੋੜਿਆ ਜਾਣਾ ਚਾਹੀਦਾ ਹੈ।