ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਦਿੱਤੀ ਹਰੀ ਝੰਡੀ

0
285
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ “ਨਾੜ ਪਰਾਲੀ ਸਾੜ ਕੇ ਕੀਤਾ ਸਭ ਸੁਆਹ ਪੰਛੀ,ਜਾਨਵਰ ਆਦਮੀ ਕਿੱਦਾਂ ਲੈਣਗੇ ਸਾਹ” ਦੇ ਵਿਸ਼ੇ ਤਹਿਤ  ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲਗਾਤਾਰ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਵਾਹੁਣ ਦੇ ਲਾਭਾਂ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਾਵਉਣਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਾਨੂੰਨੀ ਜ਼ੁਰਮ ਹੈ ਅਤੇ ਜਿੱਥੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ,ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ।ਮੁੱਖ ਖੇਤੀਬਾੜੀ ਅਫਸਰ ਡਾ: ਬਲਬੀਰ ਚੰਦ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਖੁਰਾਕੀ ਤੱਤ ਜਿਵੇਂ ਕਿ ਨਾਈਟਰੋਜਨ, ਫਾਸਫੋਰਸ, ਗੰਧਕ ਅਤੇ ਪੋਟਾਸ਼ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ। ਪਰਾਲੀ ਸੜ ਜਾਣ ਕਾਰਨ ਪੈਦਾ ਹੋਏ ਜ਼ਹਿਰੀਲੇ ਧੂਂਏ/ਗੈਸਾਂ ਕਾਰਨ ਸਮੁੱਚੀ ਮਨੁਖਤਾ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਭਾਂਲ ਲਈ ਖੇਤੀ ਸੰਦਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਚੋਪਰ, ਜ਼ੀਰੋ ਟਿਲ ਡਰਿਲ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਜਜ਼ਬ ਕਰਨਾ ਚਾਹੀਦਾ ਹੈ ਜਿਸ ਦੇ ਨਾਲ ਸਾਡੀ ਜਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇ। ਇਸ ਮੌਕੇ ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ, ਹਰਕਮਲਪ੍ਰਿਤਪਾਲ ਸਿੰਘ, ਬਲਕਾਰ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਸਹਾਇਕ ਖੇਤੀਬਾੜੀ ਇਜ: ਅਭਿਸ਼ੇਕ, ਖੇਤੀਬਾੜੀ ਵਿਕਾਸ ਅਫਸਰ ਵਿਸ਼ਾਲ ਕੌਸ਼ਲ, ਮਨਮੋਹਨ ਸਿੰਘ, ਗੁਰਜੋਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪਰਮਿੰਦਰ ਕੁਮਾਰ, ਤਰਵਿੰਦਰ ਸਿੰਘ ਪੋਜੈਕਟ ਡਾਇਰੈਕਟਰ ਆਤਮਾ, ਬਲਰਾਜ ਸਿੰਘ, ਯਾਦਵਿੰਦਰ ਸਿੰਘ ਅਤੇ ਸਮੂਹ ਖੇਤੀਬਾੜੀ ਸਟਾਫ ਹਾਜ਼ਰ ਸਨ।

LEAVE A REPLY

Please enter your comment!
Please enter your name here