ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

0
282

ਜ਼ਿਲ੍ਹੇ ਭਰ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ ਮੋਬਾਇਲ ਵੈਨ – ਡਿਪਟੀ ਕਮਿਸ਼ਨਰ
ਮਾਨਸਾ (ਸਾਂਝੀ ਸੋਚ ਬਿਊਰੋ) -ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੀਆਂ ਗਈਆਂ ਵੱਖ ਵੱਖ ਐਪਲੀਕੇਸ਼ਨਾਂ ਦੇ ਪ੍ਰਚਾਰ ਲਈ ਅੱਜ ਮੋਬਾਇਲ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਹ ਜਾਗਰੂਕਤਾ ਮੋਬਾਇਲ ਵੈਨ ਜ਼ਿਲ੍ਹੇ ਭਰ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ, ਐਥੀਕਲ ਵੋਟਿੰਗ, ਸੀ ਵਿਜ਼ਲ ਐਪ, ਵੋਟਰ ਹੈਲਪਲਾਈਨ ਅਤੇ ਹੋਰਨਾਂ ਐਪਲੀਕੇਸ਼ਨਾਂ ਬਾਰੇ ਜਾਗਰੂਕ ਕਰੇਗੀ। ਇਹ ਵੈਨ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਵਿਚ ਪਚਾਰ ਕਰੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤੀਆਂ ਗਈਆਂ ਐਪਸ ਜਿੰਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਵਿਚ ਇਕ ਮਹੀਨੇ ਲਈ ਵੋਟਰਾਂ ਨੂੰ ਜਾਗਰੂਕ ਕਰੇਗੀ। ਇਸ ਵੈਨ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਜਾਣ ਲਈ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਦੁਆਰਾ ਹਲਕਾ ਮਾਨਸਾ ਵਿਖੇ ਕੋਰਟ ਕੰਪਲੈਕਸ, ਬੱਸ ਸਟੈਂਡ, ਤਿੰਨ ਕੋਨੀ, ਮੂਸਾ ਕੈਂਚੀਆਂ, ਬਾਰਾਂ ਹੱਟਾਂ ਚੌਂਕ, ਗੁਰਦੁਆਰਾ ਚੌਂਕ, ਰੇਲਵੇ ਫਾਟਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 16 ਦਸੰਬਰ ਨੂੰ ਪਿੰਡ ਲੱਲੂਆਣਾ, ਦਲੇਲ ਸਿੰਘ ਵਾਲਾ, ਮੂਲਾ ਸਿੰਘ ਵਾਲਾ, ਭੀਖੀ ਅਤੇ 17 ਦਸੰਬਰ ਨੂੰ ਪਿੰਡ ਸਮਾਓਂ, ਮੱਤੀ, ਅਤਲਾ ਕਲਾਂ, ਖਿਆਲਾ ਕਲਾਂ, 18 ਦਸੰਬਰ ਨੂੰ ਪਿੰਡ ਭੁਪਾਲ, ਰੱਲਾ, ਜੋਗਾ, ਅਕਲੀਆ, 19 ਦਸੰਬਰ ਨੂੰ ਪਿੰਡ ਰੜ੍ਹ, ਬੁਰਜ ਝੱਬਰ, ਬੁਰਜ ਢਿੱਲਵਾਂ, ਉੱਭਾ, ਬੁਰਜ ਹਰੀ, ਤਾਮਕੋਟ, ਕੈਂਚੀਆਂ, ਮਾਨਸਾ ਵਿਖੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਸਰਦੂਲਗੜ੍ਹ, ਬੁਢਲਾਡਾ ਅਤੇ ਮਾਨਸਾ ਦੇ ਵੱਖ ਵੱਖ ਪਿੰਡਾਂ ਵਿਚ ਮੋਬਾਇਲ ਵੈਨ ਦੁਆਰਾ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ, ਚੋਣ ਤਹਿਸੀਲਦਾਰ ਸ੍ਰੀ ਹਰੀਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ ਸਵੀਪ ਸ੍ਰੀ ਨਰਿੰਦਰ ਮੋਹਲ, ਕੋਆਰਡੀਨੇਟਰ ਮਗਨਰੇਗਾ ਸ੍ਰੀ ਮਨਦੀਪ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here