ਡਿਪਟੀ ਕਮਿਸ਼ਨਰ ਵਲੋਂ ਤਿੰਨ ਸਾਲ ਤੋਂ ਵੱਧ ਸਮੇਂ ਦੇ ਮਾਲ ਕੇਸਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ

0
184
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਤਿੰਨ ਸਾਲ ਤੋਂ ਜ਼ਿਆਦਾ ਦੇ ਬਕਾਇਆ ਪਏ ਮਾਲ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ ।ਮਾਲ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਆਦਲਤੀ ਕੰਮਾਂ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਨਾਲ ਸਬੰਧਿਤ ਮਾਮਲਿਆਂ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।ਰਾਜ ਦੇ ਖ਼ਜਾਨੇ ਨੂੰ ਕਿਸੇ ਵੀ ਤਰਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਨੂੰ ਇਸ ਵੱਲ ਨਿੱਜੀ ਤਵੱਜੋਂ ਦੇਣੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇੰਤਕਾਲ ਦੇ ਕੇਸਾਂ ਨੂੰ ਤੁਰੰਤ ਪ੍ਰਭਾਵ ਕੀਤਾ ਜਾਵੇ ਖਾਸ ਕਰਕੇ ਜਿਥੇ ਦੋਵੇਂ ਧਿਰਾਂ ਵਿੱਚ ਇੰਤਕਾਲ ਸਬੰਧੀ ਆਪਸੀ ਸਹਿਮਤੀ ਹੋਵੇ।
ਉਨ੍ਹਾਂ  ਕਿਹਾ ਕਿ ਮਾਲ ਅਧਿਕਾਰੀਆਂ ਨੂੰ ਮਾਲ ਰਿਕਾਰਡ ਵਿੱਚ 20 ਦਿਨਾਂ ਦੇ ਅੰਦਰ-ਅੰਦਰ ਰੀਮਾਰਕ ਅਤੇ ਅਪਡੇਸ਼ਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਮਾਲ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਦਫ਼ਤਰਾਂ ਅਤੇ ਰਿਕਾਰਡ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਸਬੰਧੀ ਹਰ 15 ਦਿਨਾਂ ਬਾਅਦ ਰਿਪੋਰਟ ਸੌਂਪਣੀ ਚਾਹੀਦੀ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ.ਕਪੂਰਥਲਾ ਲਾਲ ਵਿਸਵਾਸ, ਜ਼ਿਲਾ ਮਾਲ ਅਫ਼ਸਰ ਮੇਜਰ ਗੁਰਿੰਦਰ ਸਿੰਘ ਬੈਨੀਪਾਲ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here