ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ-2021’ ਰਸਾਲਾ ਜਾਰੀ

0
396

* ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ) -ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ‘ਤੇ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰਾਂ ਦੇ ਫਲੈਗ ਲਗਾਏ ਗਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ‘ਰਣਯੋਧੇ-2021’ ਰਸਾਲਾ ਵੀ ਜਾਰੀ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਨੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ 5 ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜਿੰਦਰ ਬੱਤਰਾ ਵੱਲੋਂ ਮਾਲੀ ਸਹਾਇਤਾ ਲਈ ਚੈੱਕ ਵੰਡੇ ਗਏ। ਉਨਾਂ ਕਿਹਾ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਲੈਗ ਡੇਅ ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨਾਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਅਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਤੇ ਉਨਾਂ ਦੀਆਂ ਵਿਧਵਾਵਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਕਰਮਚਾਰੀਆਂ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ।

LEAVE A REPLY

Please enter your comment!
Please enter your name here