*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ*

0
71

*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ*

*ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੀ ਸਵੈ ਇੱਛਾ ਮੁਤਾਬਿਕ ਕਰੀਅਰ ਦੀ ਚੋਣ ਕਰਨ ਦੀ ਦਿੱਤੀ ਸਲਾਹ*

ਮਾਨਸਾ, 27 ਮਈ 2025:

 

 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਇੱਕ ਦਿਨਡੀ.ਸੀ./ਐਸ.ਐਸ.ਪੀ. ਦੇ ਸੰਗ” ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨਾਲ ਇੱਕ ਦਿਨ ਬਿਤਾਇਆ ਜਿਸ ਨਾਲ ਉਹ ਆਪਣੇ ਭਵਿੱਖ ਲਈ ਸੰਜੋਏ ਸੁਪਨਿਆਂ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਹੋਏ।

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਅਨੁਭਵ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੋਂ ਇਲਾਵਾ ਆਪਣੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਸਫਰ ਅਤੇ ਤਜ਼ੁਰਬੇ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉੱਚ ਅਹੁਦਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ, ਦ੍ਰਿੜ ਇਰਾਦਾ ਅਤੇ ਸਬਰ ਜ਼ਰੂਰੀ ਹੈ। ਇਸ ਦੇ ਨਾਲ ਹੀ ਅਹੁਦਿਆਂ ‘ਤੇ ਬੈਠ ਕੇ ਸੁਚੱਜੇ ਢੰਗ ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਦੇ ਤੌਰ ਤਰੀਕੇ ਵੀ ਸੁਚੱਜੇ ਹੋਣੇ ਲਾਜ਼ਮੀ ਹਨ।

ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆ ਦੀ ਤਿਆਰੀ, ਆਪਣੇ ਕਰੀਅਰ ਅਤੇ ਤਜ਼ੁਰਬੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਆਪਣੀ ਸਵੈ ਇੱਛਾ ਨਾਲ ਹੀ ਆਪਣੇ ਕਰੀਅਰ ਦੀ ਚੋਣ ਕਰਨ। ਉਨ੍ਹਾਂ ਵਿਦਿਆਰਥੀਆਂ ਨਾਲ ਆਏ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਦਬਾਅ ਅਤੇ ਜ਼ਬਰਦਸਤੀ ਦੇ ਆਪਣਾ ਕਰੀਅਰ ਆਪ ਚੁਣਨ ਦਾ ਮੌਕਾ ਦੇਣ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿਚ ਵਿਦਿਆਰਥੀ ਦੀ ਨਿੱਜੀ ਦਿਲਚਸਪੀ ਹੁੰਦੀ ਹੈ ਉਹ ਉਸ ਖੇਤਰ ਵਿਚ ਵੱਡੀਆ ਮੱਲਾਂ ਮਾਰਨ ਦੀ ਸਮਰੱਥਾ ਰੱਖਦਾ ਹੈ।

ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਜਨਤਕ ਸੇਵਾ ਦੀ ਡੂੰਘੀ ਸੂਝ ਪ੍ਰਦਾਨ ਕੀਤੀ ਜਾ ਸਕੇ।

ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਲਾਈਨ, ਸਾਈਬਰ ਸੈੱਲ, ਪੁਲਿਸ ਕੰਟਰੋਲ ਰੂਮ, ਸਾਂਝ ਕੇਂਦਰ, ਵੂਮੈਨ ਸੈੱਲ, ਥਾਣਾ ਸਿਟੀ-1, ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ, ਜ਼ਿਲ੍ਹਾ ਯੂਥ ਲਾਇਬ੍ਰੇਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾ ਕੇ ਹਰ ਇਕ ਸੈੱਲ ਅਤੇ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਇਸ ਮੌਕੇ ਸਕੂਲ ਆਫ ਐਮੀਨੈਂਸ ਸਰਦੂਲਗੜ੍ਹ ਦੀ 12ਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ (97.8 ਫ਼ੀਸਦੀ), ਸਕੂਲ ਆਫ ਐਮੀਨੈਂਸ ਸਰਦੂਲਗੜ੍ਹ 12ਵੀਂ ਜਮਾਤ ਦੀ ਰੋਮਿਕਾ (97.6 ਫ਼ੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ 10ਵੀਂ ਕਲਾਸ ਦੀ ਵਿਦਿਆਰਥਣ ਦੀ ਨੂਰਪ੍ਰੀਤ ਕੌਰ (98 ਫ਼ੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਨਵਜੋਤ ਕੌਰ (97.6 ਫ਼ੀਸਦੀ), ਸਕੂਲ ਆਫ਼ ਐਮੀਨੈਂਸ ਸਰਦੂਲਗੜ੍ਹ ਦੀ 12ਵੀਂ ਕਲਾਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ (97.4 ਫ਼ੀਸਦੀ), ਸਰਕਾਰੀ ਮਿਡਲ ਸਕੂਲ ਕੁਲਰੀਆਂ ਦੀ 10ਵੀਂ ਕਲਾਸ ਦੀ ਵਿਦਿਆਰਥਣ ਮੰਨਤ ਕੌਰ (98 ਫ਼ੀਸਦੀ) ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਆਪਣੇ ਉੱਜਵੱਲ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਲਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਐਸ.ਐਸ.ਪੀ. ਨੇ ਪ੍ਰਸ਼ੰਸਾ ਪੱਤਰ ਭੇਂਟ ਕੀਤੇ।

LEAVE A REPLY

Please enter your comment!
Please enter your name here