ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਕੀਤਾ ਉਦਘਾਟਨ

0
42
-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’
ਦਾ ਕੀਤਾ ਉਦਘਾਟਨ
*ਬੱਚਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ, ਪ੍ਰਤੀ ਬੱਚਾ ਇਕ ਹਜ਼ਾਰ ਰੁਪਏ ਮਹੀਨਾ ਹੋਵੇਗੀ ਫੀਸ
ਮਾਨਸਾ, 22 ਅਗਸਤ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਅਫ਼ਸਰ ਕਲੋਨੀ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਰੈਚ ਆਮ ਲੋਕਾਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਬਣਾਇਆ ਗਿਆ ਹੈ, ਜਿੱਥੇ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 06 ਮਹੀਨੇ ਤੋਂ 06 ਸਾਲ ਤੱਕ ਦੇ ਬੱਚਿਆਂ ਨੂੰ ਇਸ ਕਰੈਚ ਵਿਚ ਭਰਤੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰੈਚ ਵਿਚ ਬੱਚਿਆਂ ਦੀ ਸਹੂਲਤ ਲਈ ਆਕਰਸ਼ਕ ਮਾਹੌਲ, ਖਿਡੌਣੇ, ਬੈਠਣ ਦਾ ਸੁਚੱਜ ਪ੍ਰਬੰਧ, ਏਅਰ ਕੰਡੀਸ਼ਨਰ ਅਤੇ ਬਾਥਰੂਮ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਕਰੈਚ ਵਿਚ 20 ਬੱਚਿਆਂ ਦੇ ਬੈਠਣ ਦਾ ਪ੍ਰਬੰਧ ਰਹੇਗਾ। ਕਰੈਚ ਦਾ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਰਹੇਗਾ ਅਤੇ ਫੀਸ 01 ਹਜ਼ਾਰ ਰੁਪਏ ਪ੍ਰਤੀ ਮਹੀਨਾ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ‘ਹੈਪੀ ਹਰਟਜ਼ ਪਲੇਅ ਸਕੂਲ’ ਰਾਹੀਂ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਨੂੰ ਸੁਵਿਧਾ ਮਿਲੇਗੀ ਉਥੇ ਹੀ ਨੇੜਲੀ ਰਿਹਾਇਸ਼ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਉਨ੍ਹਾਂ ਇਸ ਕਾਰਜ ਲਈ ਜੁਟੀ ਟੀਮ ਅਤੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ।
ਤਸਵੀਰਾਂ 1 ਤੋਂ 3
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਰਸਮੀ ਉਦਘਾਟਨ ਕਰਦੇ ਹੋਏ, ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਮੌਜੂਦ ਸਨ।

LEAVE A REPLY

Please enter your comment!
Please enter your name here