ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ

0
65
ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ
To:

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ

ਲੋਕ ਸਭਾ ਚੋਣਾਂ-2024

ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ

ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਅੰਮ੍ਰਿਤਸਰ 29 ਮਈ 2024:

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਅੱਜ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਣਤੀ ਕੇਂਦਰ ਵਿਖੇ ਪੂਰੇ ਪ੍ਰਬੰਧ ਸਹੀਂ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਟਾਫ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਕਿਹਾ ਕਿ ਗਿਣਤੀ ਕੇਂਦਰ ਦੇ ਬਾਹਰਵਾਰ ਵੀ ਸ਼ਮਿਆਨੇ ਆਦਿ ਲਗਾਏ ਜਾਣ।

ਇਸ ਮੌਕੇ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਣ ਯੋਗ ਠੰਡੇ ਮਿੱਠੇ ਪਾਣੀਛਾਂਦਾਰ ਹਵਾਦਾਰ ਬੈਠਣ ਲਈ ਸਥਾਨਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਪੋਲਿੰਗ ਸਟਾਫ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  ਉਨ੍ਹਾਂ ਹੋਰ ਕਿਹਾ ਕਿ ਗਰਮੀ ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਚ ਪਾਣੀ ਪੀਤਾ ਜਾਵੇਨਿੰਬੂ ਪਾਣੀਲੱਸੀ ਆਦਿ ਵੀ ਵਰਤੋਂ ਕਰਨ ਅਤੇ ਸੂਤੀਹਲਕੇ ਅਤੇ ਆਰਾਮਦਾਇਕ ਕੱਪੜੇ ਪਾਉਣ ਨੂੰ ਤਰਜੀਹ ਦੇਣ ।

ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ  ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ , 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ।  ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ ।

ਇਸ ਮੌਕੇ ਐਸ.ਡੀ.ਐਮ. ਅਜਨਾਲ ਸ: ਅਰਵਿੰਦਰ ਪਾਲ ਸਿੰਘਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘਐਸ.ਡੀ.ਐਮ. ਲੋਪੋਕੇ ਮੈਡਮ ਅਮਨਦੀਪ ਕੌਰਐਸ.ਡੀ.ਐਮ. ਮਜੀਠਾ ਮੈਡਮ ਹਰਨੂਰ ਕੌਰ ਢਿਲੋਂਵਧੀਕ ਮੁੱਖ ਪ੍ਰਸ਼ਾਸ਼ਕ ਡਾਂ ਰਜ਼ਤ ਓਬਰਾਏ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਜਿਲ੍ਹੇ ਵਿੱਚ ਬਣੇ ਵੱਖ-ਵੱਚ ਗਿਣਤੀ ਕੇਂਦਰਾਂ ਦਾ ਦੌਰਾ ਕਰਦੇ ਹੋਏ।

===—-

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ

ਲੋਕ ਸਭਾ ਚੋਣਾਂ-2024

•  ਲੋਕ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਲੈ ਸਕਣਗੇ- ਜਿਲ੍ਹਾ ਚੋਣ ਅਧਿਕਾਰੀ

•  ਕਿਹਾ ਕਿ ਕਤਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਵੋਟਰ ਵਟਸਐਪ ਨੰਬਰ 74474-47217 ਉੱਤੇ ਵੋਟ’ ਟਾਇਪ ਕਰਨ

ਅੰਮ੍ਰਿਤਸਰ 29 ਮਈ 2024:

ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਦੀ ਸੁਰੂਆਤ ਕੀਤੀ ਹੈ। ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ਉੱਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ ।

                    ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਐਨਆਈਸੀ ਪੰਜਾਬ ਅਤੇ ਮੈਟਾ ਵਲੋਂ ਤਿਆਰ ਕੀਤਾ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 74474-47217 ਉੱਤੇ ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਵੇਗੀ ।  ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ  ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

ਫਾਈਲ ਫੋਟੋ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ

====—-

LEAVE A REPLY

Please enter your comment!
Please enter your name here