ਡੀਈਓ ਐਲੀਮੈਂਟਰੀ ਨੇ 29 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

0
137

ਅੰਮ੍ਰਿਤਸਰ,ਅੰਤਿਮਾ ਮਹਿਰਾ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਿੱਖਿਆ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 6635 ਈ.ਟੀ.ਟੀ ਅਸਾਮੀਆਂ ਦੇ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਜ਼ਿਲ੍ਹਾ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਡੀਈਓ ਐਲੀਮੈਂਟਰੀ ਰਾਜੇਸ਼ ਕੁਮਾਰ ਅਤੇ ਡਿਪਟੀ ਡੀਈਓ ਐਲੀਮੈਂਟਰੀ ਰੇਖਾ ਮਹਾਜਨ ਨੇ 29 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਡੀਈਓ ਰਾਜੇਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀਈਓ ਐਲੀਮੈਂਟਰੀ ਰੇਖਾ ਮਹਾਜਨ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 29 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਤੁਲਨਾ ਦੂਜੇ ਮਾਪਿਆਂ ਵਜੋਂ ਕੀਤੀ ਗਈ ਹੈ। ਜੋ ਬੱਚੇ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਮਰਪ੍ਰੀਤ ਸਿੰਘ, ਦੀਪਕ ਡੋਗਰਾ, ਰੁਪਿੰਦਰ ਸਿੰਘ, ਲਕਸ਼ਮੀ, ਮਨਪ੍ਰੀਤ ਸਮੇਤ ਸਟਾਫ਼ ਹਾਜ਼ਰ ਸੀ |

LEAVE A REPLY

Please enter your comment!
Please enter your name here