ਡੀਟੀਐੱਫ ਵਲੋਂ ਡਾ. ਬਲਵੀਰ ਸਿੰਘ ਦੇ ਦਫ਼ਤਰ ਅੱਗੇ ਸਿੱਖਿਆ ਮੰਤਰੀ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

0
34
ਡੀਟੀਐੱਫ ਵਲੋਂ ਡਾ. ਬਲਵੀਰ ਸਿੰਘ ਦੇ ਦਫ਼ਤਰ ਅੱਗੇ ਸਿੱਖਿਆ ਮੰਤਰੀ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਸਿੱਖਿਆ ਮੰਤਰੀ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਵਿਭਾਗੀ ਮੰਗਾਂ ਪੂਰੀਆਂ ਨਾ ਕਰਨ ਦਾ ਲਗਾਇਆ ਦੋਸ਼

ਡੀਟੀਐੱਫ ਵਲੋਂ ਡਾ. ਬਲਵੀਰ ਸਿੰਘ ਦੇ ਦਫ਼ਤਰ ਅੱਗੇ ਸਿੱਖਿਆ ਮੰਤਰੀ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
ਸਿੱਖਿਆ ਮੰਤਰੀ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਵਿਭਾਗੀ ਮੰਗਾਂ ਪੂਰੀਆਂ ਨਾ ਕਰਨ ਦਾ ਲਗਾਇਆ ਦੋਸ਼
ਦਲਜੀਤ ਕੌਰ
ਪਟਿਆਲਾ, 14 ਮਈ, 2024: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਵਿਭਾਗੀ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਜਥੇਬੰਦੀ ਦੀ ਪਟਿਆਲਾ ਇਕਾਈ ਵਲੋਂ ਅੱਜ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੇ ਦਫ਼ਤਰ ਅੱਗੇ ਸਿੱਖਿਆ ਮੰਤਰੀ ਹਰਜੋਤ ਬੈੰਸ ਦਾ ਪੁਤਲਾ ਫੁਕਿਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਅਧਿਆਪਕਾਂ ਨੇ ਹਿੱਸਾ ਲਿਆ ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੇ ਪੀ.ਏ. ਜਸਵੀਰ ਗਾਂਧੀ ਵਲੋਂ ਮੁੱਖ ਮੰਤਰੀ ਦੇ ਨਾਂ ‘ਵਿਰੋਧ ਪੱਤਰ’ ਅਤੇ ਸਵਾਲਨਾਮਾ ਪ੍ਰਾਪਤ ਕੀਤਾ ਅਤੇ ਡਾ. ਬਲਵੀਰ ਸਿੰਘ ਨਾਲ਼ 15 ਮਈ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਡੀ.ਟੀ.ਐੱਫ. ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ, ਜਿਲ੍ਹਾ ਸਕੱਤਰ ਜਸਪਾਲ ਖਾਂਗ, ਵਿੱਤ ਸਕੱਤਰ ਰਾਜਿੰਦਰ ਸਮਾਣਾ, ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾਈ ਆਗੂ ਹਰਦੀਪ ਟੋਡਰਪੁਰ ਨੇ ਕਿਹਾ ਕਿ ਅਧਿਆਪਕ ਨਰਿੰਦਰ ਭੰਡਾਰੀ ਅਤੇ ਰਵਿੰਦਰ ਕੰਬੋਜ ਦੀਆਂ ਸੇਵਾਵਾਂ ਬੇਬੁਨਿਆਦ ਦੋਸ਼ ਲਗਾ ਕੇ ਰੱਦ ਕੀਤੀਆਂ ਗਈਆਂ ਹਨ ਅਤੇ ਰੈਗੂਲਰ ਆਰਡਰ ਨਾ ਮਿਲਣ ਕਰਕੇ ਦੋਨੋਂ ਅਧਿਆਪਕ ਮਾਨਸਿਕ ਤੇ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਇਸੇ ਤਰ੍ਹਾਂ ਦੂਜੇ ਪਾਸੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਘਿਰੀ ਬੀਪੀਈਓ ਜਖਵਾਲ਼ੀ (ਫਤਹਿਗੜ੍ਹ ਸਾਹਿਬ) ਖਿਲਾਫ਼ ਪੁਖ਼ਤਾ ਸਬੂਤਾਂ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਪੁਰਸ਼ ਅਧਿਆਪਕਾਂ ਦੇ ਠੇਕਾ ਆਧਾਰਤ ਨਿਯੁਕਤੀ ਸਮੇਂ ਨੂੰ ਅਚਨਚੇਤ ਛੁੱਟੀਆਂ ਦੇ ਵਾਧੇ ਵਿੱਚ ਨਾ ਮੰਨਣ, ਕੰਪਿਊਟਰ ਅਧਿਆਪਕਾਂ ਸਮੇਤ ਸਮੂਹ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ ਤੇ ਪੂਰੇ ਲਾਭ ਨਾ ਦੇਣ, ਮੋਦੀ ਸਰਕਾਰ ਦੀ ਨਿੱਜੀਕਰਨ ਅਤੇ ਭਗਵਾਂਕਰਨ ਪੱਖੀ ਕੌਮੀ ਸਿੱਖਿਆ ਨੀਤੀ-2020 ਰੱਦ ਕਰਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਤਿਆਰ ਨਾ ਕਰਨ, ਪੇਂਡੂ ਭੱਤਾ ਬਹਾਲ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ਸਮੇਤ ਹੋਰ ਵਿਭਾਗੀ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਬੈੰਸ ਨਾਲ 14 ਮਾਰਚ ਨੂੰ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਵਲੋਂ ਵਿਭਾਗੀ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ,ਪਰ ਦੋ ਮਹੀਨੇ ਗੁਜ਼ਰਨ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਦੇ ਵਾਅਦੇ ਵਫਾ ਨਹੀਂ ਹੋਏ ਅਤੇ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉੰ ਲਟਕ ਰਹੀਆਂ ਹਨ।
 ਡੀਟੀਐੱਫ ਦੇ ਜਿਲ੍ਹਾ ਪ੍ਰੈਸ ਸਕੱਤਰ ਹਰਵਿੰਦਰ ਬੇਲੂਮਜਰਾ, ਮੀਤ ਪ੍ਰਧਾਨ ਰਾਮ ਸ਼ਰਨ ਅਤੇ ਜਗਪਾਲ ਚਹਿਲ ਨੇ ਮਈ ਮਹੀਨੇ ਦੇ ਅਖਰੀਲੇ ਹਫਤੇ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਹੱਲ ਨਹੀਂ ਹੋਈਆਂ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਇਸ ਦਾ ਸਿਆਸੀ ਖਮਿਆਜ਼ਾ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ।
ਇਸ ਮੌਕੇ ਡੀਟੀਐੱਫ ਆਗੂ ਗੁਰਵਿੰਦਰ ਖੱਟੜਾ, ਮੈਡਮ ਮਨਦੀਪ ਕੌਰ ਸਿੱਧੂ, ਗੁਰਜੀਤ ਘੱਗਾ, ਮੈਡਮ ਜੈਕੀ ਬਾਂਸਲ,ਸਤਪਾਲ ਸਮਾਣਵੀ, ਹਰਿੰਦਰ ਸਿੰਘ, ਕ੍ਰਿਸ਼ਨ ਚੋਹਾਣਕੇ, ਲੈਕਚਰਾਰ ਗੁਰਪ੍ਰੀਤ ਸਿੰਘ, ਰਾਜੀਵ ਪਾਤੜਾਂ, ਵਿਕਰਮ ਅਲੂਣਾ, ਪ੍ਰਿਤਪਾਲ ਚਾਹਲ, ਡਾ. ਰਵਿੰਦਰ ਕੰਬੋਜ,ਪਰਮਵੀਰ ਸਿੰਘ, ਜਗਦੀਪ ਮੰਡੌਰ, ਕੁਲਦੀਪ ਗੋਬਿੰਦਪੁਰਾ, ਮੈਡਮ ਬਿੰਦਰਾਂ ਬਿੰਦੂ, ਭਜਨ ਸਿੰਘ ਨੌਹਰਾ, ਰਣਧੀਰ ਖੇੜੀਮਾਨੀਆਂ ਅਤੇ ਬਲਜਿੰਦਰ ਘੱਗਾ ਤੋਂ ਇਲਾਵਾ ਵੱਡੀ ਗਿਣਤੀ ਅਧਿਆਪਕ ਮੌਜੂਦ ਰਹੇ।

LEAVE A REPLY

Please enter your comment!
Please enter your name here