ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਧੂਰੀ ਵਿਖੇ ਹੋਈ ਸੂਬਾ ਪੱਧਰੀ ਰੈਲੀ ‘ਚ ਭਰਵੀਂ ਸ਼ਮੂਲੀਅਤ
ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਧੂਰੀ ਵਿਖੇ ਹੋਈ ਸੂਬਾ ਪੱਧਰੀ ਰੈਲੀ ‘ਚ ਭਰਵੀਂ ਸ਼ਮੂਲੀਅਤ
ਦਲਜੀਤ ਕੌਰ
ਸੰਗਰੂਰ, 2 ਸਤੰਬਰ, 2024: ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਅਧਿਆਪਕਾਂ ਨੇ ਧੂਰੀ ਵਿਖੇ ਕੰਪਿਊਟਰ ਅਧਿਆਪਕਾਂ ਦੀ ਸੂਬਾ ਪੱਧਰੀ ਰੈਲੀ ਵਿੱਚ ਸੂਬਾ ਕਮੇਟੀ ਮੈਂਬਰ ਦਲਜੀਤ ਸਫੀਪੁਰ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਦਲਜੀਤ ਸਫੀਪੁਰ ਨੇ ਸੰਬੋਧਨ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਛੇਵਾਂ ਪੇ ਸਕੇਲ ਲਾਗੂ ਕਰਨ ਮੰਗ ਚੁੱਕੀ। ਇਸ ਮੌਕੇ ਬੋਲਦਿਆਂ ਸਫੀਪੁਰ ਨੇ ਐਲਾਨ ਕੀਤਾ ਕਿ ਡੈਮੋਕਰੈਟਿਕ ਟੀਚਰ ਫਰੰਟ ਕੰਪਿਊਟਰ ਅਧਿਆਪਕਾਂ ਦੇ ਹਰੇਕ ਧਰਨੇ ਅਤੇ ਪ੍ਰੋਗਰਾਮ ਵਿੱਚ ਵੱਧ ਚੜ ਕੇ ਹਿੱਸਾ ਲਵੇਗਾ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਤੱਕ ਕੰਪਿਊਟਰ ਅਧਿਆਪਕ ਜਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗਾ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਇਸ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ।
ਇਸ ਮੌਕੇ ਗੁਰਦੀਪ ਦਿੜਬਾ ਅਨੋਜ ਕੁਮਾਰ ਮਨਜੀਤ ਸਿੰਘ ਤੇ ਗੁਰਜੰਟ ਸਿੰਘ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।