ਡੀ ਆਈ ਜੀ ਐਸ ਭੂਪਤੀ ਨੇ ਲਿਆ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਜਾਇਜ਼ਾ ਪੁਲਿਸ ਵੱਲੋ ਕੀਤੀ ਗਈ ਸਪੈਸ਼ਲ ਨਾਕਾਬੰਦੀ

0
267
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਪੁਲਿਸ ਵੱਲੋਂ  ਜਿਲ੍ਹੇ  ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਅਤੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਐਸ. ਭੂਪਤੀ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਜਲੰਧਰ ਦੀ ਸੁਪਰਵੀਜ਼ਨ ਅਤੇ ਨਵਨੀਤ ਸਿੰਘ ਬੈਂਸ ਐਸ ਐਸ ਪੀ ਦੀ ਨਿਗਰਾਨੀ ਹੇਠ ਜਿਲ੍ਹਾ ਕਪੂਰਥਲਾ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕਰਵਾਈ ਗਈ ਇਸਦੇ ਨਾਲ ਹੀ ਵੱਖ-ਵੱਖ ਧਾਰਮਿਕ ਸਥਾਨਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ਗਿਆ। ਇਹਨਾਂ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਹਰ ਪੱਖੋ ਚੈੱਕ ਕੀਤਾ ਗਿਆ ਅਤੇ ਇਨ੍ਹਾਂ ਦੇ ਪ੍ਰਬੰਧਕਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾ ਦੌਰਾਨ ਇਹਨਾਂ ਸਥਾਨਾ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹਰ ਪਹਿਲੁ ਤੇ ਵਿਚਾਰ ਵਿਟਾਦਰਾ ਕੀਤਾ ਗਿਆ। ਇਨ੍ਹਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਕਿ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਵੱਧ ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ, ਸਕਿਓਰਿਟੀ ਗਾਰਡ ਅਤੇ ਇਹਨਾਂ ਧਾਰਮਿਕ ਸਥਾਨਾਂ ਪਰ ਤਾਇਨਾਤ ਕਰਮਚਾਰੀਆਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇ। ਧਾਰਮਿਕ ਸਥਾਨਾਂ ਦੀ ਸੁਰੱਖਿਆ ਚੈਕਿੰਗ ਤੋਂ ਇਲਾਵਾ ਜਿਲ੍ਹਾ ਕਪੂਰਥਲਾ ਵਿੱਚ ਅੱਜ ਸਵੇਰੇ 11:00 ਵਜੇ ਤੋਂ ਸ਼ਾਮ 04:00 ਵਜੇ ਤੱਕ 18 ਸਪੈਸ਼ਲ ਨਾਕਾਬੰਦੀ ਕਰਵਾਈ ਗਈ। ਇਹਨਾਂ ਨਾਕਿਆਂ ’ਤੇ 3 ਐਸ.ਪੀ. ਰੈਂਕ ਅਤੇ 8 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਨੇ ਸੁਪਰਵੀਜ਼ਨ ਕੀਤੀ। ਇਸਤੋਂ ਇਲਾਵਾ 13 ਮੁੱਖ ਅਫਸਰ ਥਾਣਾ ਸਮੇਤ 300 ਕਰਮਚਾਰੀਆਂ ਨੂੰ ਇਹਨਾਂ ਨਾਕਿਆਂ ’ਤੇ ਤਾਇਨਾਤ ਕੀਤਾ ਗਿਆ, ਜਿੰਨਾਂ ਨੇ ਆਉਣ-ਜਾਣ ਵਾਲੇ ਸਾਰੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ। ਇਸ ਨਾਕਾਬੰਦੀ ਦੌਰਾਨ ਕੁੱਲ 1163 ਵਾਹਨਾਂ (525 ਦੋ ਪਹੀਆ ਵਾਹਨ ਅਤੇ 638 ਚਾਰ ਪਹੀਆ ਵਾਹਨ) ਦੀ ਚੈਕਿੰਗ ਕੀਤੀ ਗਈ ਅਤੇ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਦੇ ਚਲਾਨ ਕੀਤੇ ਗਏ। ਐਸ ਐਸ ਪੀ ਬੈੰਸ ਨੇ ਕਿਹਾ ਕਿ ਕਪੂਰਥਲਾ ਪੁਲਿਸ ਸਮੂਹ ਨਾਗਰਿਕਾਂ ਲਈ ਸ਼ਾਂਤੀਪੂਰਨ ਮਾਹੌਲ ਅਤੇ ਸਥਾਈ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੈ। ਕਪੂਰਥਲਾ ਪੁਲਿਸ ਸ਼ਾਂਤੀਪੂਰਨ ਮਾਹੌਲ ਅਤੇ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਭਵਿੱਖ ਦੇ ਸਾਰੇ ਯਤਨਾਂ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦੇ ਹਾਂ।

LEAVE A REPLY

Please enter your comment!
Please enter your name here