ਡੀ.ਏ.ਵੀ.ਕਾਲਜ ਜਲੰਧਰ ਦੇ ਰੈੱਡ ਰਿਬਨ ਕਲੱਬ ਵੱਲੋਂ, ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਅਤੇ ਸਕਿੱਟ ਤੇ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਸ਼ਮੂਲੀਅਤ
ਜਲੰਧਰ,ਸਾਂਝੀ ਸੋਚ ਬਿਊਰੋ
ਡੀ.ਏ.ਵੀ.ਕਾਲਜ ਜਲੰਧਰ ਦੇ ਰੈੱਡ ਰਿਬਨ ਕਲੱਬ ਵੱਲੋਂ, ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬਾਂ ਦੀ ਕਰਵਾਈ ਗਈ ਐਡਵੋਕੇਸੀ ਮੀਟਿੰਗ ਅਤੇ ਇਸ ਦੌਰਾਨ ਕਰਵਾਏ ਸਕਿੱਟ ਅਤੇ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ ਗਈ। ਸਕਿੱਟ ਮੁਕਾਬਲੇ ਵਿੱਚ ਡੀ.ਏ.ਵੀ.ਕਾਲਜ ਜਲੰਧਰ ਦੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਜਿੱਥੇ ਏਡਜ਼ ਸੰਬੰਧੀ ਜਾਗਰੂਕਤਾ ਦਾ ਸੁਨੇਹਾ ਦਿੱਤਾ ਉੱਥੇ ਆਪਣੀ ਐਕਟਿੰਗ ਨਾਲ਼ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਰੈੱਡ ਰਿਬਨ ਕਲੱਬ ਦੇ ਮੈਂਬਰ ਵਿਦਿਆਰਥੀਆਂ ਨੇ ਏਡਜ਼ ਨਾਲ਼ ਸੰਬੰਧਿਤ ਰੀਲ ਮੇਕਿੰਗ ਮੁਕਾਬਲੇ ਵਿੱਚ ਵੀ ਆਪਣੀ ਪੇਸ਼ਕਾਰੀ ਦਿੱਤੀ। ਸਕਿੱਟ ਮੁਕਾਬਲੇ ਵਿੱਚ ਟੀਮ ਨੇ ਕਾਨਸੋਲੇਸ਼ਨ ਪਰਾਈਜ਼ ਅਤੇ ਰੀਲ ਮੇਕਿੰਗ ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਇੱਕ ਹਜ਼ਾਰ ਰੁਪਏ ਦਾ ਇਨਾਮ ਅਤੇ ਮੈਡਲ ਪ੍ਰਾਪਤ ਕੀਤੇ। ਕਾਲਜ ਪ੍ਰਿੰਸੀਪਲ ਡਾ.ਰਾਜ਼ੇਸ ਕੁਮਾਰ ਨੇ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬਾਂ ਦੇ ਇਹਨਾਂ ਮੁਕਾਬਲਿਆਂ ਵਿੱਚ ਆਪਣੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਹਨਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਇਵੇਂ ਹੀ ਆਪਣੀ ਕਲਾ ਅਤੇ ਨਿਸ਼ਠਾ ਨਾਲ਼, ਸਮਾਜ ਪ੍ਰਤੀ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਏ.ਵੀ.ਕਾਲਜ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ.ਸਾਹਿਬ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਸੀਂ ਰੈੱਡ ਰਿਬਨ ਕਲੱਬਾਂ ਵੱਲੋਂ ਕਰਵਾਏ ਜਾਂਦੇ ਮੁਕਾਬਲਿਆਂ ਵਿੱਚ ਪੂਰੀ ਮਿਹਨਤ ਨਾਲ਼ ਭਾਗੀਦਾਰੀ ਕਰਕੇ, ਏਡਜ਼ ਵਰਗੀ ਲਾਇਲਾਜ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਰਹਾਂਗੇ। ਇਸ ਮੌਕੇ ਸਕਿੱਟ ਤੇ ਰੀਲ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲ਼ੇ ਵਿਦਿਆਰਥੀ, ਵਿਸ਼ਾਲ, ਕਰਨਵੀਰ ਸਿੰਘ, ਡੇਜ਼ੀ, ਨਵਨੀਤ ਕੌਰ, ਪ੍ਰਭਜੀਤ ਸਿੰਘ, ਦੇਵ ਸੇਠੀ, ਰੀਆ, ਸਦਾਨੰਦ, ਦਿਪਿਆਂਸ਼ੂ, ਵਿਕਾਸ ਆਦਿ ਹਾਜ਼ਰ ਸਨ।