ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

0
30

ਡੀ.ਸੀਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ  ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19  ਜਿੱਤਿਆ ਕਾਂਸੀ ਦਾ ਤਗਮਾ

ਬਰਨਾਲਾ, 3 ਮਈ () ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਤੇ ਆਪਣੇ ਮਾਤਾਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈਟਬਾਲ (ਲੜਕੇਅੰਡਰ 19 ਸਾਲ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ ਮੌਕੇ ਤੇ ਮੌਜੂਦ ਏ.ਡੀ.ਸੀਜਨਰਲ ਅਨੁਪ੍ਰਿਤਾ ਜੌਹਲ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਇੰਦੂ ਸਿਮਕ ਨੇ ਵੀ ਜੇਤੂ ਖਿਡਾਰੀਆਂ ਤੇ ਟੀਮ ਇੰਚਾਰਜ ਤੇ ਟੀਮ ਕੋਚ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਡੀ.ਐਮਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂਟੀਮ ਇੰਚਾਰਜ ਗੁਰਜੀਤ ਸਿੰਘਟੀਮ ਕੋਚ ਲੈਕਚਰਾਰ ਮਨਜੀਤ ਸਿੰਘ ਅਤੇ ਜੇਤੂ ਖਿਡਾਰੀ ਮੌਜੂਦ ਸਨ

ਫੋਟੋ ਕੈਪਸ਼ਨ ਨੈਸ਼ਨਲ ਸਕੂਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਡੀ.ਸੀਬਰਨਾਲਾ ਪੂਨਮਦੀਪ ਕੌਰ ਅਤੇ ਪਤਵੰਤੇ

LEAVE A REPLY

Please enter your comment!
Please enter your name here