ਬੰਗਾ 19 ਜਨਵਰੀ
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਅੱਜ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜੋਗਾ ਸਿੰਘ ਹਜ਼ੁਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਗੁਰੂ ਜੀ ਨੇ ਸਮੂਹ ਸੰਗਤਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ । ਸ. ਕਾਹਮਾ ਨੇ ਸੰਗਤਾਂ ਨੂੰ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਜਥੇਦਾਰ ਕੁਲਵਿੰਦਰ ਸਿੰਘ ਜਨਰਲ ਸਕੱਤਰ ਅਤੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਗੁਰ ਇਤਿਹਾਸ, ਉਦੇਸ਼ ਅਤੇ ਜੀਵਨ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਗੁਰੂ ‘ਤੇ ਵਿਸ਼ਵਾਸ਼ ਰੱਖਣ ਵਾਲੇ ਨੂੰ ਹੀ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ । ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸੱਕਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਐਡਵੋਕੇਟ ਅਮਰੀਕ ਸਿੰਘ ਅਬੱਲ ਬੰਗਾ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ ਐਮ ਐਸ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦਾ ਸਮੂਹ ਸਟਾਫ਼, ਡਾਕਟਰ ਸਾਹਿਬਾਨ, ਨਰਸਿੰਗ ਅਤੇ ਪੈਰਾ ਮੈਡੀਕਲ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਗੁਰੂ ਕਾ ਲੰਗਰ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ