ਢਾਹਾਂ ਕਲੇਰਾਂ ਵਿਖੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਡਾ. ਤੇਜਪਾਲ ਸਿੰਘ ਢਿੱਲੋ ਜੀ ਨੂੰ ਸ਼ਰਧਾਂਜਲੀਆਂ ਭੇਟ

0
144

ਢਾਹਾਂ ਕਲੇਰਾਂ ਵਿਖੇ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਡਾ. ਤੇਜਪਾਲ ਸਿੰਘ ਢਿੱਲੋ ਜੀ ਨੂੰ ਸ਼ਰਧਾਂਜਲੀਆਂ ਭੇਟ

ਬੰਗਾ : 4 ਅਕਤੂਬਰ ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਸੀਨੀਅਰ ਟਰੱਸਟ ਮੈਂਬਰ,  ਪ੍ਰਸਿੱਧ ਆਰਥੋਪੈਡਿਕ ਡਾਕਟਰ,ਧਾਰਮਿਕ ਸ਼ਖਸ਼ੀਅਤ ਸਤਿਕਾਰਯੋਗ ਡਾ. ਤੇਜਪਾਲ ਸਿੰਘ ਢਿੱਲੋ ਜੀ ਜੋ ਬੀਤੀ 20 ਸਤੰਬਰ 2024 ਨੂੰ  ਸਦੀਵੀ ਵਿਛੋੜਾ ਦੇ ਗਏ ਸਨ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਧਾਂਜ਼ਲੀ ਸਮਾਗਮ ਹੋਇਆ । ਇਸ ਮੌਕੇ ਉਹਨਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ  ਦੇ ਕੀਰਤਨੀ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ।

ਸ਼ਰਧਾਂਜਲੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਪ੍ਰਧਾਨ  ਕੁਲਵਿੰਦਰ ਸਿੰਘ ਢਾਹਾਂ ਨੇ ਸਵ: ਡਾ. ਤੇਜਪਾਲ ਸਿੰਘ ਢਿੱਲੋ ਨੂੰ ਸਰਧਾਂਜ਼ਲੀ ਭੇਟ ਕਰਦੇ ਹੋਏ ਕਿਹਾ ਕਿ ਡਾਕਟਰ ਸਾਹਿਬ ਇੱਕ ਨੇਕ ਦਿਲ ਇਨਸਾਨ, ਗੁਰੂ ਘਰ ਨਾਲ ਜੁੜੇ ਹੋਏ ਨਿਸ਼ਕਾਮ ਸੇਵਕ,  ਹੱਡੀਆਂ ਅਤੇ ਜੋੜਾਂ ਦੇ ਮਾਹਿਰ ਆਰਥੋਪੈਡਿਕ ਸਰਜਨ ਸਨ । ਡਾ. ਢਿੱਲੋਂ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨਾਲ ਬਹੁਤ ਪਿਆਰ ਸੀ, ਜਿਸ ਕਰਕੇ ਯੂ. ਐਸ. ਏ. ਵਿਚ ਡਾਕਟਰਾਂ ਦੀ ਵੱਡੀ ਸੰਸਥਾ ਨਸਮਦਾ ਦੇ ਮੈਂਬਰ ਸੁਪਰਸ਼ਪੈਸ਼ਲਿਸਟ ਡਾਕਟਰ ਸਾਹਿਬਾਨਾਂ ਨੇ ਢਾਹਾਂ ਕਲੇਰਾਂ ਵਿਖੇ ਆਪਣੀਆਂ ਨਿਸ਼ਕਾਮ ਸੇਵਾਵਾਂ ਦਿੱਤੀਆਂ । ਉਹਨਾਂ ਦੇ ਉੱਦਮਾਂ ਸਦਕਾ ਸਵੇਰਾ ਸੰਸਥਾ ਦੇ ਸਹਿਯੋਗ ਨਾਲ ਪੰਜਾਬ ਵਿਚ ਵੱਡੀ ਗਿਣਤੀ ਵਿਚ ਫਰੀ ਮੈਡੀਕਲ ਕੈਂਪ ਲਗਾਏ ਗਏ । ਡਾਕਟਰ ਸਾਹਿਬ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਟਰੱਸਟ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਸੀਨੀਅਰ ਆਗੂ ਜਥੇਦਾਰ ਕਿਰਨਬੀਰ ਸਿੰਘ ਕੰਗ ਨੇ ਸ਼ਰਧਾਜ਼ਲੀ ਭੇਟ ਕਰਦੇ ਕਿਹਾ ਕਿ ਡਾ. ਤੇਜਪਾਲ ਸਿੰਘ ਢਿੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਣਾਈ ਸ਼ਖਸ਼ੀਅਤ ਸੀ ਅਤੇ  ਟਰੱਸਟ ਨਾਲ ਮਿਲ ਕੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿੰਦੇ ਸਨ ।

ਸ਼ਰਧਾਂਜ਼ਲੀ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ. ਗੁਰਇੰਦਰਬੀਰ ਸਿੰਘ ਕੰਗ ਸਾਬਕਾ ਡਾਇਰੈਕਟਰ ਫੋਰਟਿਸ ਹਸਪਤਾਲ,  ਰਾਜਿੰਦਰ ਸਿੰਘ ਚੰਡੀਗੜ੍ਹ,  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਡਾ. ਵਿਵੇਕ ਗੁੰਬਰ, ਡਾ. ਹਰਤੇਸ਼ ਸਿੰਘ ਪਾਹਵਾ,  ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰਾਜਦੀਪ ਥਿਦਵਾੜ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਵਰਿੰਦਰ ਸਿੰਘ ਮੁਹਾਲੀ, ਗਿਆਨੀ ਦਲਜੀਤ ਸਿੰਘ ਢਾਹਾਂ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਸਮੂਹ ਅਦਾਰਿਆਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here