ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਉਦਘਾਟਨ

0
141

ਸ. ਬਰਸਟ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਭਰੋਸਾ

ਬੰਗਾ: 4 ਅਗਸਤ

ਇਲਾਕੇ ਦੇ ਪ੍ਰਸਿੱਧ ਲੋਕ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲਗਾਏ ਦਵਾਈਆਂ ਦਾ ਲੰਗਰ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ।ਇਸ ਫਰੀ ਮੈਡੀਕਲ ਕੈਂਪ ਦਾ 950 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।

ਇਸ ਮੌਕੇ ਹੋਏ ਸਮਾਗਮ ਵਿਚ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਸਮਾਜ ਸੇਵਕ ਅਤੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਵੱਲੋਂ ਆਪਣੀ ਕਿਰਤ ਕਮਾਈ ਵਿਚੋ ਸਮਾਜ ਸੇਵਾ ਹਿੱਤ ਆਪਣੇ ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਉਣ ਦਾ ਉਦੱਮ ਬਹੁਤ ਸ਼ਲਾਘਾਯੋਗ ਨਿਸ਼ਕਾਮ ਸੇਵਾ ਹੈ। ਉਹਨਾਂ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਮੌਜੂਦਾ ਪ੍ਰਧਾਨ ਸ. ਕਾਹਮਾ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ । ਸ. ਬਰਸਟ ਨੇ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਚਲਾਏ ਜਾ ਰਹੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਦੇਣ ਦਾ ਐਲਾਨ ਕੀਤਾ । ਉਹਨਾਂ ਸੰਸਥਾ ਨੂੰ ਢਾਹਾਂ ਕਲੇਰਾਂ ਵਿਖੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦਾ ਮੈਡੀਕਲ ਕਾਲਜ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਵੀ ਵਿਸ਼ੇਸ਼ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਨੇ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸਮੂਹ ਸੰਗਤਾਂ ਦਾ ਉਹਨਾਂ ਦੇ ਮਾਤਾ ਜੀ ਅਤੇ ਪਿਤਾ ਜੀ ਦੀ ਯਾਦ ਵਿਚ ਲਗਾਏ ਗਏ ਦਵਾਈਆਂ ਦੇ ਲੰਗਰ ਅਤੇ ਫਰੀ ਮੈਡੀਕਲ ਚੈੱਕਐਪ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਕਿਹਾ ਅਤੇ ਸ. ਹਰਚੰਦ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਸ਼ਖਸ਼ੀਅਤ ਬਾਰੇ ਚਾਨਣਾ ਪਾਇਆ। ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਸਟੇਜ ਸੰਚਾਲਨ ਕਰਦੇ ਹੋਏ ਫਰੀ ਮੈਡੀਕਲ ਚੈੱਕਅੱਪ ਕੈਂਪ ਬਾਰੇ ਜਾਣਕਾਰੀ ਪ੍ਰਦਾਨ ਕੀਤੀ।

ਅੱਜ ਦੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਰੋਹਿਤ ਮਸੀਹ, ਡਾ. ਵਿਵੇਕ ਗੁੰਬਰ, ਡਾ. ਨਵਜੋਤ ਸਿੰਘ ਸਹੋਤਾ, ਡਾ. ਆਰ ਕੇ ਅਮਨਦੀਪ, ਡਾ. ਰਾਹੁਲ ਗੋਇਲ, ਡਾ. ਟੀ. ਅਗਰਵਾਲ, ਡਾ. ਹਰਜੋਤਵੀਰ ਸਿੰਘ, ਡਾ. ਦੀਪਕ ਦੁੱਗਲ, ਡਾ. ਰਵੀਨਾ, ਡੀ.ਟੀ. ਰੋਨਿਕਾ ਕਾਹਲੋਂ, ਉਪਟਰੋਮੀਟਰੀਅਸ ਦਲਜੀਤ ਕੌਰ ਨੇ ਕੈਂਪ ਵਿਚ ਆਏ 950 ਤੋਂ ਵੱਧ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕੀਤਾ। ਇਸ ਕੈਂਪ ਵਿਚ ਮਰੀਜ਼ਾਂ ਦੀ ਫਰੀ ਰਜਿਸਟਰੇਸ਼ਨ ਕੀਤੀ ਗਈ ਅਤੇ ਸ਼ੂਗਰ ਦਾ ਟੈਸਟ, ਥਾਇਰਾਇਡ ਦਾ ਟੈਸਟ ਅਤੇ ਹੱਡੀਆਂ ਦਾ ਕੈਲਸ਼ੀਅਮ ਚੈੱਕ ਕਰਨ ਦਾ ਟੈਸਟ ਵੀ ਮੁਫਤ ਕੀਤਾ ਗਿਆ।ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਐਕਸਰੇ ਕਰਵਾਉਣ ਤੇ 50% ਡਿਸਕਾਊਂਟ ਦਿੱਤਾ ਗਿਆ। ਖਰਾਬ ਦੰਦ ਫਰੀ ਕੱਢੇ ਗਏ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਗਈ ਤੇ ਨਵੇਂ ਦੰਦ/ਜਬਾੜੇ ਲਗਾਉਣ ਤੇ 30 % ਰਿਆਇਤ ਕੀਤੀ ਗਈ। ਕੈਂਪ ਵਿਚ ਆਏ ਮਰੀਜ਼ਾਂ ਨੂੰ 300 ਰੁਪਏ ਤੱਕ ਦੀ ਦਵਾਈ ਫਰੀ ਪ੍ਰਦਾਨ ਕੀਤੀ ਗਈ ।ਚੁਣੇ ਹੋਏ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਮੁਫ਼ਤ ਹੋਣਗੇ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਯਾਦਗਾਰੀ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵਿਚ ਲੋੜਵੰਦ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸ. ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਸੰਦੀਪ ਕੁਮਾਰ ਸਾਬਕਾ ਸਰਪੰਚ, ਗੁਰਦੀਪ ਸਿੰਘ ਚੀਫ ਇੰਜੀਨੀਅਰ ਪੰਜਾਬ ਮੰਡੀ ਬੋਰਡ, ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ, ਗਗਨਇੰਦਰ ਸਿੰਘ ਬਰਸਟ, ਬਲਬੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸ੍ਰੀ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਹਰਜੋਤ ਕੌਰ ਲੋਹਟੀਆ ਸੀਨੀਅਰ ਆਗੂ, ਜਸਵੀਰ ਸ਼ੀਰਾ ਸੰਧਵਾਂ ਡਾਇਰੈਕਟਰ ਮਾਰਕੀਟ ਕਮੇਟੀ, ਇੰਦਰਜੀਤ ਮਾਨ, ਹਰਮਿੰਦਰ ਸਿੰਘ ਬਾਲੋਂ, ਜਗਜੀਤ ਸਿੰਘ ਬਲਾਕੀਪੁਰ, ਹਰਪ੍ਰੀਤ ਰਾਮਪੁਰ, ਮਨਦੀਪ ਸਿੰਘ ਗੋਬਿੰਦਪੁਰ, ਰਣਜੀਤ ਸਿੰਘ ਖਟਕੜ, ਪੰਕਜ ਲੋਹਟੀਆਂ, ਗੁਰਮਿੰਦਰ ਸਿੰਘ ਕੱਟਾਂ, ਈਸ਼ਰ ਸਿੰਘ, ਸਿਮਰਨਜੀਤ ਸਿੰਘ ਪਟਿਆਲਾ, ਹਰਿੰਦਰ ਸਿੰਘ, ਲੱਕੀ ਸੱਦੀ, ਕਾਸਿਮ ਗੜਸ਼ੰਕਰ, ਸਲੀਮ ਗੜ੍ਹਸ਼ੰਕਰ, ਸ. ਸਵਰਨ ਸਿੰਘ ਲੰਬੜਦਾਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਮੂਹ ਹਸਪਤਾਲ ਸਟਾਫ਼ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here