ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

0
220

20 ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ
ਬੰਗਾ 30 ਸਤੰਬਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਦੀਆਂ ਦੇਸ, ਸਿੱਖ ਕੌਮ, ਅਤੇ ਸਮਾਜ ਲਈ ਕੀਤੀਆਂ ਨਿਸ਼ਕਾਮ ਸੇਵਾਵਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ ਗਈਆਂ । ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਮਹਾਨ ਗੁਰਮਤਿ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ. ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨਾਂ ਨੇ ਆਪਣੇ ਦੇਸ ਦੀ ਅਜ਼ਾਦੀ ਖਾਤਰ ਆਪਣੀ ਕੁਰਬਾਨੀ ਦਿੱਤੀ ਹੈ। ਉਹਨਾਂ ਸਮੂਹ ਸੰਗਤਾਂ ਨੂੰ ਇੱਕਜੁੱਟ ਹੋ ਕੇ, ਜਾਤ-ਪਾਤ ਤੋਂ ਉੱਪਰ ਉਠੱਕੇ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਅਪੀਲ ਕੀਤੀ । ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਲੋੜਵੰਦ 20 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਚਾਹ ਦਾ ਲੰਗਰ ਸਮੂਹ ਸਾਧ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਛਕਿਆ । ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here