ਬੰਗਾ : 19 ਜੁਲਾਈ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਅੱਜ ਸਵੇਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ । ਇਸ ਉਪਰੰਤ ਸਜੇ ਦੀਵਾਨ ਵਿਚ ਵਿਚ ਭਾਈ ਸੁਖਜੀਤ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਹਨਾਂ ਨੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਜੀ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਜਾਗਰੁਕ ਕੀਤਾ । ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੇ ਕੀਰਤਨੀ ਜਥਿਆਂ ਨੇ ਵੀ ਹਾਜ਼ਰੀ ਭਰੀ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਇਕੱਤਰ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਿੱਖੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ ।
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ (ਸਿੱਖਿਆਾ), ਜਥੇਦਾਰ ਤਰਲੋਕ ਸਿੰਘ ਫਲੋਰਾ, ਡਾ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਾਈ ਮਨਜੀਤ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਪ੍ਰਵੀਨ ਸਿੰਘ ਢਾਹਾਂ, ਭਾਈ ਨਰਿੰਦਰ ਸਿੰਘ ਢਾਹਾਂ, ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਦਾ ਸਟਾਫ਼, ਡਾਕਟਰ ਸਾਹਿਬਾਨ, ਮੈਡੀਕਲ ਸਟਾਫ, ਪੈਰਾ ਮੈਡੀਕਲ ਸਟਾਫ, ਸਮੂਹ ਅਦਾਰਿਆਂ ਦੇ ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਸਾਧ-ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ । ਸਮਾਗਮ ਮੌਕੇ ਦੁੱਧ ਦੀ ਛਬੀਲ ਅਤੇ ਛੋਲਿਆਂ ਦਾ ਪ੍ਰਸ਼ਾਦਿ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।