ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਜਸਦੀਪ ਸਿੰਘ ਸੈਣੀ ਨੇ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ

0
109

ਬੰਗਾ 29 ਦਸੰਬਰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਉਰੋ ਸਰਜਨ ਡਾ. ਜਸਦੀਪ ਸਿੰਘ ਐਮ ਸੀ ਐਚ ਨੇ ਪਿੰਡ ਚਾਹਲ ਕਲਾਂ ਦੇ ਨੌਜਵਾਨ ਭੀਮ ਸੈਨ ਦੀ  ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ ਹੈ । ਇਸ ਵਿਸ਼ੇਸ਼ ਪ੍ਰਕਾਰ ਦੇ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ  ਨੇ ਦੱਸਿਆ ਕਿ  ਮਰੀਜ਼ ਨੂੰ ਰੀੜ੍ਹ ਦੀ ਹੱਡੀ ਦੀ ਰਸੌਲੀ ਕਰਕੇ ਬਹੁਤ ਤਕਲੀਫ ਵਿਚ ਸੀ, ਕਈ ਥਾਵਾਂ ਤੋਂ ਇਲਾਜ ਕਰਵਾਇਆ ਪਰ ਅਰਾਮ ਨਹੀਂ ਸੀ ਆ ਰਿਹਾ ਸੀ । ਆਪਣੀ ਵੱਧਦੀ ਤਕਲੀਫ  ਨੂੰ ਦੇਖਦੇ ਹੋਏ ਉਹ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਸਦੀਪ ਸਿੰਘ ਸੈਣੀ ਕੋਲ ਇਲਾਜ ਲਈ ਆਏ । ਡਾ. ਸੈਣੀ ਨੇ ਮਰੀਜ਼ ਦੀ ਜਦੋਂ ਤਸੱਲੀ ਬਖਸ਼ ਜਾਂਚ ਕੀਤੀ ਤਾਂ ਸਾਰੀ ਬਿਮਾਰੀ ਸਾਹਮਣੇ ਆ ਗਈ । ਇਸ ਜਾਂਚ ਵਿਚ ਪਤਾ ਲੱਗਾ ਕਿ ਮਰੀਜ਼ ਦੀ ਰੀੜ੍ਹ ਦੀ ਹੱਡੀ ਦੇ ਮਣਕਿਆਂ ਵਿਚ ਰਸੌਲੀ ਹੋਣ ਕਰਕੇ ਮਰੀਜ਼ ਨੂੰ ਚੱਲਣ ਫਿਰਨ, ਪਿਸ਼ਾਬ ਕਰਨ ਅਤੇ ਰੋਜ਼ਾਨਾ ਦੀਆਂ ਕਿਰਿਆਵਾਂ ਦੇ ਕੰਟਰੋਲ ਉੱਪਰ ਅਸਰ ਪਿਆ ਹੋਇਆ ਸੀ ਅਤੇ ਇਹ ਸਮੱਸਿਆ ਦਿਨੋਂ ਦਿਨ ਵੱਧ ਰਹੀ ਸੀ । ਨਵੀਂ ਤਕਨੀਕ ਦੇ ਨਿਊਰੋ ਮਾਈਕਰੋਸਕੋਪ ਦੀ ਮਦਦ ਨਾਲ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਹੋਣ ਨਾਲ ਮਰੀਜ਼ ਭੀਮ ਸੈਨ ਹੁਣ ਤੰਦਰੁਸਤ ਹੈ ਅਤੇ ਆਪਣੇ ਪਰਿਵਾਰ ਦੇ ਨਾਲ ਆਪਣੇ ਕਾਰੋਬਾਰ ਨੂੰ ਸੰਭਾਲ‍ ਰਿਹਾ  ਹੈ । ਡਾ. ਜਸਦੀਪ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੀੜ੍ਹ ਦੀ ਹੱਡੀ ਦੀਆਂ ਹਰ ਤਰ੍ਹਾਂ ਦੀ ਬਿਮਾਰੀਆ ਦਾ ਸਫਲ ਇਲਾਜ ਹੋ ਰਿਹਾ ਹੈ । ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਅਤੇ ਰਹਿਣ ਲਈ ਐਚ ਡੀ ਯੂ ਵਾਰਡ ਤੇ ਪ੍ਰਾਈਵੇਟ ਡੀਲਕਸ ਰੂਮ ਹਨ । ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ ਬਿਨਾਂ ਕਿਸੇ ਝਿਜਕ-ਡਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣਾ ਸਫਲ ਇਲਾਜ ਕਰਵਾ ਸਕਦੇ ਹਨ । ਇਸ ਮੌਕੇ ਤੰਦਰੁਸਤ  ਮਰੀਜ਼ ਭੀਮ ਸੈਨ ਨੇ ਕਿਹਾ ਕਿ ਉਹ ਹੁਣ ਖੁਦ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਕਰ ਰਿਹਾ ਅਤੇ  ਉਸ ਨੂੰ ਦੁੱਖਾਂ ਤੋਂ ਨਿਜ਼ਾਤ ਮਿਲ ਗਈ ਹੈ । ਉਸ ਨੇ ਡਾ ਜਸਦੀਪ ਸਿੰਘ ਸੈਣੀ ਐਮ ਸੀ ਐਚ (ਨਿਊਰੋ ਸਰਜਰੀ) ਦਾ  ਸ਼ਾਨਦਾਰ ਸਫਲ ਅਪਰੇਸ਼ਨ ਕਰਕੇ ਉਸ ਨੂੰ ਤੰਦਰੁਸਤ ਕਰਨ ਲਈ ਹਾਰਦਿਕ ਧੰਨਵਾਦ ਕੀਤਾ, ਜਿਸ ਕਰਕੇ ਉਸ ਨੂੰ ਨਵਾਂ ਜੀਵਨ ਮਿਲਿਆ ਹੈ ਤੇ ਹਰ ਨਵਾਂ ਦਿਨ ਉਸਦੇ ਜੀਵਨ ਵਿਚ ਨਵੀਆਂ ਖੁਸ਼ੀਆਂ ਪ੍ਰਦਾਨ ਕਰ ਰਿਹਾ ਹੈ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵੀ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਜਸਦੀਪ ਸਿੰਘ ਸੈਣੀ ਨੂੰ ਵਧਾਈ ਦਿੱਤੀ। ਮੀਡੀਆ ਨਾਲ ਇਸ ਵਿਸ਼ੇਸ਼ ਅਪਰੇਸ਼ਨ ਦੀ ਜਾਣਕਾਰੀ ਦੇਣ ਮੌਕੇ ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਜਸਦੀਪ ਸਿੰਘ ਸੈਣੀ ਨਿਊਰੋਸਰਜਨ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ,  ਨਰਸਿੰਗ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ

 

LEAVE A REPLY

Please enter your comment!
Please enter your name here