ਤਨਾਵ ਮੁਕਤ ਰਹਿਣ ਲਈ ਯੋਗਾ ਨੂੰ ਬਣਾਓ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ-ਜ਼ਿਲ੍ਹਾ ਕੋਆਡੀਨੇਟਰ ਰਮਨਦੀਪ ਕੌਰ

0
24

ਤਨਾਵ ਮੁਕਤ ਰਹਿਣ ਲਈ ਯੋਗਾ ਨੂੰ ਬਣਾਓ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ-ਜ਼ਿਲ੍ਹਾ ਕੋਆਡੀਨੇਟਰ ਰਮਨਦੀਪ ਕੌਰ
*ਬੁਢਲਾਡਾ ਵਿਖੇ ਗਊਸ਼ਾਲਾ ਭਵਨ, ਸਟੇਡੀਅਮ, ਮਾਤਾ ਕਾਲੀ ਦੇਵੀ ਮੰਦਿਰ ਵਿਖੇ ਦਿੱਤੀ ਜਾ ਰਹੀ ਹੈ ਯੋਗਾ ਦੀ ਟ੍ਰੇਨਿੰਗ

ਮਾਨਸਾ/ਬੁਢਲਾਡਾ, 09 ਨਵੰਬਰ :

ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਬਲਾਕਾਂ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਮਾਹਿਰ ਟ੍ਰੇਨਰਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ, ਉਥੇ ਹੀ ਆਪਣੇ ਆਪ ਨੂੰ ਤਰੋ-ਤਾਜ਼ਾ ਮਹਿਸੂਸ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਵੇਰੇ ਅਤੇ ਸ਼ਾਮ ਨੂੰ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਜ਼ਿਲ੍ਹੇ ਦੇ ਲੋਕ ਵੱਡੀ ਗਿਣਤੀ ਵਿੱਚ ਫਾਇਦਾ ਲੈ ਰਹੇ ਹਨ ਅਤੇ ਯੋਗਾ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ-ਕੱਲ ਦੀ ਭੱਜ-ਦੋੜ ਦੀ ਜ਼ਿੰਦਗੀ ਵਿੱਚ ਯੋਗਾ ਹੀ ਇੱਕ ਅਜਿਹੀ ਕਸਰਤ ਹੈ ਜਿਸ ਨਾਲ ਲੋਕਾਂ ਦੇ ਤਨਾਵ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਰੋਜ਼ਾਨਾ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਯੋਗਾ ਟ੍ਰੇਨਰ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੁਢਲਾਡਾ ਵਿਖੇ 4 ਟ੍ਰੇਨਰਾਂ ਵੱਲੋਂ 24 ਕਲਾਸਾਂ ਰਾਹੀਂ ਯੋਗਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੁਢਲਾਡਾ ਦੇ 700 ਤੋਂ ਵਧੇਰੇ ਨਿਵਾਸੀ ਯੋਗਾ ਨਾਲ ਜੁੜ ਕੇ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦੀ ਸ਼ੁਰੂਆਤ ਯੋਗਾ ਰਾਹੀਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਸਵੇਰੇ ਯੋਗਾ ਕਰਕੇ ਆਪਣੇ ਕੰਮ-ਧੰਦੇ ਨੂੰ ਜਾਂਦਾ ਹੈ, ਉਸ ਸਾਰਾ ਦਿਨ ਬਹੁਤ ਚੁਸਤੀ ਤੇ ਫੁਰਤੀ ਨਾਲ ਆਪਣੇ ਕੰਮ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਬੁਢਲਾਡਾ ਵਿਖੇ ਗਊਸ਼ਾਲਾ ਭਵਨ, ਸਟੇਡੀਅਮ, ਕਾਲੀ ਮਾਤਾ ਮੰਦਿਰ, ਬਾਈ ਜੀ ਦੀ ਕੁਟੀਆ, ਰੋਇਲ ਸਿਟੀ, ਮਾਸਟਰ ਕਲੋਨੀ ਤੋਂ ਇਲਾਵਾ ਹੋਰ ਵੀ ਥਾਵਾਂ ’ਤੇ ਯੋਗਾ ਸਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੰਦਰੁਸਤ ਜ਼ਿੰਦਗੀ ਜਿਉਣ ਲਈ ਸਾਨੂੰ ਰੋਜ਼ਾਨਾ ਯੋਗਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਤਾਂ ਜੋ ਅਸੀਂ ਬਿਮਾਰੀਆਂ ਤੋਂ ਦੂਰ ਰਹਿ ਸਕੀਏ।

LEAVE A REPLY

Please enter your comment!
Please enter your name here