ਤਹਿਸੀਲ ਪੱਧਰ ’ਤੇ 23 ਪਿੰਡਾਂ ਵਿਚ ਲਗਾਏ ਸੁਵਿਧਾ ਕੈਂਪਾਂ ਵਿਚ 231 ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਕੀਮਾਂ ਦੇ ਫਾਰਮ ਭਰੇ

0
189

ਮਾਨਸਾ, 25 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪ੍ਰਦਾਨ ਕਰਨ ਦੇ ਮੰਤਵ ਨਾਲ ਅਗਸਤ ਅਤੇ ਸਤੰਬਰ ਮਹੀਨੇ ਹਰ ਬੁੱਧਵਾਰ ਤਹਿਸੀਲ ਪੱਧਰ ’ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਵੱਡੀ ਗਿਣਤੀ ਵਿਚ ਪਹੁੰਚ ਕੇ ਲਾਭਪਾਤਰੀਆਂ ਵੱਲੋਂ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਮੂਸਾ, ਫੱਤਾ ਮਾਲੋਕਾ ਅਤੇ ਗੁਰਨੇ ਕਲਾਂ ਵਿਖੇ ਕੈਂਪ ਲਗਾ ਕੇ ਜ਼ਿਲ੍ਹੇ ਦੇ ਕੁੱਲ 23 ਪਿੰਡਾਂ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਕੇ 231 ਲਾਭਪਾਤਰੀਆਂ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰੇ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੀ ਪ੍ਰਾਪਤੀ ਸੌਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here