ਕਪੂਰਥਲਾ, ਸੁਖਪਾਲ ਸਿੰਘ ਹੁੰਦਲ -ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕੁਲ ਗਿੱਲ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫਗਵਾੜਾ ਅਤੇ ਆਸਪਾਸ ਦੀਆਂ ਦੁਕਾਨਾਂ ਤੋ ਖੋਇਆ,ਖੋਇਆ ਬਰਫੀ,ਲੱਡੂ ,ਪਨੀਰ, ਦਹੀਂ, ਸੋਸ, ਟਿੱਕੀ ਆਦਿ ਦੇ ਸੈਂਪਲ ਭਰੇ।ਸਹਾਇਕ ਫੂਡ ਕਮਿਸ਼ਨਰ ਡਾ ਹਰਜੋਤ ਪਾਲ ਸਿੰਘ ਨੇ ਦੱਸਿਆ ਫਗਵਾੜਾ ਤੇ ਇਸ ਦੇ ਨਾਲ਼ ਲਗਦੀਆਂ ਦੁਕਾਨਾਂ ਤੋ ਅੱਜ ਜ਼ਿਲ੍ਹਾ ਕਪੂਰਥਲਾ ਦੀ ਫੂਡ ਸੇਫਟੀ ਵਿੰਗ ਦੀ ਟੀਮ ਦੇ ਫੂਡ ਸੇਫਟੀ ਅਫਸਰ ਮੁਕੁਲ ਗਿੱਲ ਵਲੋਂ ਸੈਂਪਲ ਭਰੇ ਗਏ ਹਨ। ਉਨਾਂ ਦੱਸਿਆ ਕਿ ਜੇਕਰ ਕੋਈ ਵੀ ਦੁਕਾਨਦਾਰਾਂ ਵਲੋਂ ਇਨ੍ਹਾਂ ਵਸਤਾਂ ਵਿੱਚ ਕੋਈ ਵੀ ਮਿਲਾਵਟ ਆਦਿ ਪਾਈ ਗਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ‘ਤੇ ਫੂਡ ਸੇਫਟੀ ਐਕਟ ਤਹਿਤ ਕੈਦ ਵੀ ਹੋ ਸਕਦੀ ਹੈ। ਐਫਐਸਓ ਮੁਕੁਲ ਗਿੱਲ ਨੇ ਦੱਸਿਆ ਕਿ ਭਵਿੱਖ ਵਿਚ ਵੀ ਫ਼ੂਡ ਸੇਫਟੀ ਵਿੰਗ ਵਲੋਂ ਖਾਦ ਪਦਾਰਥਾਂ ਦੀ ਸੈਂਪਲਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਾਵਟ ਰਹਿਤ ਖਾਦ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੀ ਸਾਡਾ ਮੁੱਖ ਉਦੇਸ਼ ਹੈ।
Boota Singh Basi
President & Chief Editor