ਤੀਜੇ ਦਿਨ ਵੀ ਚੋਕੀਮਾਨ ਟੋਲ ਪਲਾਜਾ ਕਿਸਾਨਾਂ ਨੇ ਲੋਕਾਂ ਤੇ ਬੋਝ ਨਾ ਬਨਣ ਦਿੱਤਾ

0
184
ਜਗਰਾਓਂ,
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਤੀਜੇ ਦਿਨ ਵੀ ਚੋਕੀਮਾਨ ਟੋਲ ਪਲਾਜਾ ਪਰਚੀ ਮੁਕਤ ਰਿਹਾ। ਇਕੱਤਰ ਕਿਸਾਨਾਂ ਨੇ ਸਭ ਤੋਂ ਪਹਿਲਾਂ ਬੀਤੇ ਦਿਨੀਂ ਖਨੌਰੀ ਵਿਖੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਬਠਿੰਡਾ ਜਿਲੇ ਦੇ ਨੋਜਵਾਨ ਸ਼ੁਭਕਰਮਨ ਸਿੰਘ ਦੀ ਮੋਤ  ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਹਾਕਮ ਸਿੰਘ ਭੱਟੀਆਂ, ਇੰਦਰਜੀਤ ਸਿੰਘ ਧਾਲੀਵਾਲ, ਤਰਸੇਮ ਸਿੰਘ ਬੱਸੂਵਾਲ,ਜਗਜੀਤ ਸਿੰਘ ਕਲੇਰ, ਜਰਨੈਲ ਸਿੰਘ ਮੁਲਾਂਪੁਰ , ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟ ਉਮਰਾ, ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਦੇ ਆਗੂਆਂ ਰਣਜੀਤ ਸਿੰਘ ਗੁੜੇ, ਸੁਰਿੰਦਰ ਸਿੰਘ ਲੀਹਾਂ, ਬੇਅੰਤ ਸਿੰਘ ਦੇਹੜਕਾ ਜਸਵਿੰਦਰ ਸਿੰਘ ਹੰਬੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਸੰਘਰਸ਼ਸ਼ੀਲ ਕਿਸਾਨ ਕਿਸੇ ਵੀ ਤਰਾਂ ਮੋਦੀ ਅਤੇ ਖੱਟਰ ਹਕੂਮਤ ਨੂੰ ਕਲ ਨੋਜਵਾਨ ਦੀ ਲਈ ਬਲੀ ਅਤੇ ਸੈਂਕੜੇ ਕਿਸਾਨਾਂ ਨੂੰ ਜਖਮੀ ਕਰਨ ਦੇ ਦੋਸ਼ ਚ ਬਖਸ਼ੇਗੀ ਨਹੀਂ। ਭਾਜਪਾ ਦੀ ਫਾਸ਼ੀ ਸਰਕਾਰ ਨੂੰ ਇਸ ਕਤਲਕਾਂਡ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨਾਂ ਕਿਹਾ ਕਿ ਅੱਜ ਦੀ ਮੋਰਚੇ ਦੀ ਕੇਂਦਰੀ ਕਮੇਟੀ ਦੀ ਮੀਟਿੰਗ ਵਿਚ ਕਿਸਾਨੀ ਸੰਘਰਸ਼ ਨੂੰ ਇਸ ਤੋਂ ਅਗਲਾ ਤਿੱਖੇ ਪੜਾਅ ਤੇ ਲੈ ਕੇ ਜਾਇਆ ਜਾਵੇਗਾ। ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਤ ਜ਼ਿਲ੍ਹਿਆਂ ਦੇ ਵਰਕਰ ਕਿਸਾਨਾਂ ਨੇ ਦਿੱਲੀ ਕੂਚ ਲਈ ਡੱਬਵਾਲੀ ਬਾਰਡਰ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਚ ਮੋਰਚਾ ਗੱਡ ਦਿੱਤਾ ਹੈ। ਉਨਾਂ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਸ ਵਲੋਂ ਕੀਤੇ ਕਤਲ ਲਈ ਪੰਜਾਬ ਸਰਕਾਰ ਤੋਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਤੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਜੋਰਦਾਰ ਮੰਗ ਕੀਤੀ ਹੈ। ਉਨਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਚਲਿਆ ਸੰਘਰਸ਼ ਜਬਰ ਤਸ਼ਦਦ ਨਾਲ ਖਤਮ  ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ਸ਼ੀਲ ਕਿਸਾਨਾਂ ਤੇ ਜਬਰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਮੁੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਸਮੇਂ ਬੇਅੰਤ ਸਿੰਘ ਬਾਣੀਏਵਾਲ ਬਲਾਕ ਪ੍ਰਧਾਨ ਹੰਬੜਾਂ, ਬਲਬੀਰ ਸਿੰਘ ਲੋਪੋ, ਕੁੰਡਾ ਸਿੰਘ ਕਾਉਂਕੇ, ਹਰਵਿੰਦਰ ਸਿੰਘ ਹੰਬੜਾਂ ਆਦਿ ਹਾਜਰ ਸਨ।

LEAVE A REPLY

Please enter your comment!
Please enter your name here