ਤੀਸਰਾ ਪਿਆਰਾ ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਮੌਕੇ ਲਗਾਇਆ ਖੂਨਦਾਨ ਕੈਂਪ

0
76
ਲਹਿਰਾਗਾਗਾ,
ਸਰਦਾਰ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਸੰਗਤਪੁਰਾ ਵਲੋਂ ਤੀਸਰਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਪਿੰਡ ਸੰਗਤਪੁਰਾ ਵਿਖੇ 7ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਟਰੱਕ ਯੂਨੀਅਨ, ਲਹਿਰਾਗਾਗਾ ਦੇ ਪ੍ਰਧਾਨ ਕੁਲਦੀਪ ਸਿੰਘ ਸੰਗਤਪੁਰਾ ਨੇ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਲੱਬ ਦੇ ਇਸ ਉੱਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾ ਮੰਨਿਆ ਜਾਂਦਾ ਹੈ, ਜੋ ਮਰਦੇ ਵਿਅਕਤੀ ਦੀ ਜ਼ਿੰਦਗੀ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਾਲ ਵਿਚ ਇਕ ਵਾਰ ਜ਼ਰੂਰ ਖੂਨਦਾਨ ਕਰਨਾ ਚਾਹੀਦਾ ਹੈ। ਕੈਂਪ ਵਿਚ ਫਰੀਡਮ ਫਾਈਟਰ ਕਾਮਰੇਡ ਜਗਦੀਸ਼ ਚੰਦਰ ਸਰਕਾਰੀ ਹਸਪਤਾਲ, ਸੰਗਰੂਰ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਨਿਭਾਈਆਂ ਸੇਵਾਵਾਂ ਦੌਰਾਨ 51 ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਕਲੱਬ ਦੇ ਪ੍ਰਧਾਨ ਸੁਖਤਾਰ ਸਿੰਘ ਅਤੇ ਸਕੱਤਰ ਗੁਰਜੰਟ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here