ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵੱਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਅਤੇ ਦੋ ਕਾਬੂ

0
375

ਅੰਮ੍ਰਿਤਸਰ, (ਸੁਖਬੀਰ ਸਿੰਘ)-ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਡਾਕਟਰ ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ, ਜੀ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਡੀ.ਸੀ.ਪੀ, ਡਿਟੈਕਟਿਵ ਦੇ ਦਿਸ਼ਾ ਨਿਰਦੇਸ਼ ’ਤੇ ਸ੍ਰੀ ਸੰਦੀਪ ਕੁਮਾਰ ਮਲਿਕ, ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਦੀਆਂ ਹਦਾਇਤ ਉਪਰ ਸ੍ਰੀ ਸਰਬਜੀਤ ਸਿੰਘ ਬਾਜਵਾ, ਏ ਸੀ ਪੀ ਨੋਰਥ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਏ ਐਸ ਆਈ ਜਸਪਾਲ ਸਿੰਘ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੌਰਾਨ ਸਰਕੂਲਰ ਰੋਡ ਨੇੜੇ ਗੁਰਦਵਾਰਾ ਮੈਡੀਕਲ ਅੰਮ੍ਰਿਤਸਰ ਮੋਜੂਦ ਸੀ ਕਿ ਮੁੱਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦਿਲਬਾਗ ਸਿੰਘ ਉਰਫ ਸੋਨੂੰ ਪੁੱਤਰ ਲੇਟ ਕਪੂਰ ਸਿੰਘ ਵਾਸੀ ਪਿੰਡ ਭੱਗੂਪੁਰ ਥਾਣਾ ਸਦਰ ਦੇ ਜਿਲਾ ਤਰਨ ਤਾਰਨ ਅਤੇ ਗੁਰਮੀਤ ਸਿੰਘ ਉਰਫ ਟੂਨਕੀ ਪੁੱਤਰ ਲੇਟ ਸੁਖਵਿੰਦਰ ਸਿੰਘ ਵਾਸੀ ਗਲ ਨਗਰ ਮਹੱਲਾ ਬਰੜਾਂ ਵਾਰਡ ਨੰਬਰ 4 ਪਟੀ ਥਾਣਾ ਸਿਟੀ ਪਟੀ ਤਰਨ ਤਾਰਨ ਨੂੰ ਗਿਫਤਾਰ ਕਰਕੇ ਇਹਨਾ ਪਾਸੋ ਚੋਰੀ ਦਾ ਇੱਕ ਮੋਟਰ ਸਾਈਕਲ ਸਪਲੈਡਰ ਬਰਾਮਦ ਕੀਤਾ ਗਿਆ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਰਿਮਾਂਡ ਦੌਰਾਨ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਦੌਰਾਨ ਦੋਸ਼ੀਆ ਪਾਸੋਂ 4 ਹੋਰ ਚੋਰੀ ਦੇ ਸਪਲੈਂਡਰ ਮੋਟਰ ਸਾਈਕਲ ਬ੍ਰਾਮਦ ਕੀਤੇ ਗਏ ।

LEAVE A REPLY

Please enter your comment!
Please enter your name here