ਥਾਣਾ ਸਰਹਾਲੀ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

0
128
ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ-ਐਸਐਚਓ ਕਵਲਜੀਤ ਰਾਏ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,1 ਜਨਵਰੀ 2024
ਜ਼ਿਲ੍ਹਾ ਪੁਲਿਸ ਮੁਖੀ ਤਰਨਤਾਰਨ ਐਸ.ਐਸ.ਪੀ ਅਸ਼ਵਨੀ ਕਪੂਰ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਜੰਗੀ ਪੱਧਰ ‘ਤੇ ਛੇੜੀ ਗਈ ਮੁਹਿੰਮ ਤਹਿਤ ਥਾਣਾ ਸਰਹਾਲੀ ਕਲਾਂ ਦੀ ਪੁਲਿਸ ਪਾਰਟੀ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਨਸ਼ੀਲੀਆਂ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਕਾਬੂ ਕੀਤੇ ਗਏ ਦੋਵਾਂ ਵਿਅਕਤੀਆਂ ਦੇ ਖਿਲਾਫ ਥਾਣਾ ਸਰਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸਰਹਾਲੀ ਦੇ ਐਸ.ਐਚ.ਓ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਐਸ.ਪੀ (ਇਨਵੈਸਟੀਗੇਸ਼ਨ) ਤਰਨਤਾਰਨ ਮਨਿੰਦਰ ਸਿੰਘ ਆਈਪੀਐਸ ਦੀ ਨਿਗਰਾਨੀ ਅਤੇ ਡੀ.ਐਸ.ਪੀ ਸਬ ਡਵੀਜ਼ਨ ਪੱਟੀ ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਰਹਾਲੀ ਕਲਾਂ ਦੇ ਸਬ-ਇੰਸਪੈਕਟਰ ਵਿਪਨ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸੁਹਾਵਾ ਰੋਡ,ਨੇੜੇ ਬਿਜਲੀਘਰ ਮੌਜੂਦ ਸਨ ਕਿ ਪਿੰਡ ਸੁਹਾਵਾ ਵਲੋਂ ਬਿਨਾਂ ਨੰਬਰ ਮੋਟਰਸਾਈਕਲ ਸਵਾਰ ਲੋਈ ਦੀ ਬੁੱਕਲ ਮਾਰੀ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜ਼ੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਮੋੜ ਕੇ ਪਿੱਛੇ ਨੂੰ ਭੱਜਣ ਲੱਗਾ।ਜਿਸਨੂੰ ਸਾਥੀ ਪੁਲਿਸ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਬਿਨਾਂ ਨੰਬਰ ਐਚ.ਐਫ ਡੀਲਕਸ ਮੋਟਰਸਾਈਕਲ ਜ਼ੋ ਉਸਨੇ ਕਿਸੇ ਨਾਮਲੂਮ ਵਿਅਕਤੀ ਤੋਂ ਚੋਰੀ ਦਾ ਲਿਆ ਹੋਇਆ ਹੈ,ਬਰਾਮਦ ਕੀਤਾ ਗਿਆ।ਪੁਲਿਸ ਵਲੋਂ ਕੀਤੀ ਗਈ ਪੁੱਛ-ਗਿੱਛ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ਼ ਕਾਲੂ ਪੁੱਤਰ ਜਸਬੀਰ ਸਿੰਘ ਵਾਸੀ ਪੱਤੀ ਖਾਨੂ ਕੀ ਸਰਹਾਲੀ ਕਲਾਂ ਵਜੋਂ ਹੋਈ ਹੈ।ਉਕਤ ਵਿਅਕਤੀ ਖਿਲਾਫ ਥਾਣਾ ਸਰਹਾਲੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ੀ ਅਫ਼ਸਰ ਐਸ.ਆਈ ਵਿਪਨ ਕੁਮਾਰ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਮੁਖੀ ਇੰਸਪੈਕਟਰ ਕਵਲਜੀਤ ਰਾਏ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐਸ.ਆਈ ਗੁਰਸੇਵਕ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਪੱਟੀ ਮੋੜ,ਸਰਹਾਲੀ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਮੁਖਬਰ ਵਲੋਂ ਮਿਲੀ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਕਵਲਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸਰਹਾਲੀ ਕੋਲੋਂ 6750 ਮਿ.ਲਿ.ਨਜਾਇਜ ਸ਼ਰਾਬ ਬਰਾਮਦ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਸ ਖਿਲਾਫ ਥਾਣਾ ਸਰਹਾਲੀ ਵਿਖੇ ਕੇਸ ਦਰਜ ਕਰਕੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ ਗੁਰਸੇਵਕ ਸਿੰਘ ਵਲੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਐਸ.ਐਚ.ਓ ਇੰਸਪੈਕਟਰ ਕਵਲਜੀਤ ਰਾਏ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

LEAVE A REPLY

Please enter your comment!
Please enter your name here