ਦਾ ਆਕਸਫੋਰਡ ਸਕੂਲ ਵਿਖੇ ਬਾਲ ਦਿਵਸ ਮਨਾਇਆ

0
173
ਲਹਿਰਾਗਾਗਾ, 15 ਨਵੰਬਰ, 2022: ਦਾ ਆਕਸਫੋਰਡ ਇੰਟਰਨੈਸ਼ਲ ਪਬਲਿਕ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਇਸ ਮੌਕੇ ਬੱਚਿਆਂ ਦੀਆਂ ਖੇਡਾਂ ਸਪੂਨ ਦੌੜ, ਤਿੰਨ ਟੰਗੀ ਦੌੜ, ਕੁਰਸੀ ਦੌੜ, ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਮਸਤੀ ਕਰਦਿਆਂ ਡਾਂਸ ਕੀਤਾ।ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਖੁਸ਼ ਕਰਨ ਲਈ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਬੰਧਕ ਰਵੀ ਗੋਇਲ, ਸਤਨਾਮ ਸਿੰਘ ਚੋਟੀਆਂ, ਸੁਭਾਸ਼ ਸ਼ਰਮਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਪੰਡਤ ਨਹਿਰੂ ਨੇ ਭਾਰਤ ਦੀ ਆਜ਼ਾਦੀ ਤੋਂ ਬਾਅਦ ਬੱਚਿਆਂ ਦੀ ਸਿੱਖਿਆ, ਤਰੱਕੀ ਅਤੇ ਕਲਿਆਣ ਲਈ ਬਹੁਤ ਕੰਮ ਕੀਤੇ ਅਤੇ ਇਸ ਵਜ੍ਹਾਂ ਨਾਲ ਬਾਲ ਦਿਵਸ ਪੰਡਤ ਨਹਿਰੂ ਦੇ ਨਾਮ ’ਤੇ ਮਨਾਇਆ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਲ ਦਿਵਸ ਬੱਚਿਆਂ ਨੂੰ ਸਮਰਪਿਤ ਭਾਰਤ ਦਾ ਇਕ ਰਾਸ਼ਟਰੀ ਤਿਉਹਾਰ ਹੈ। ਸੰਨ 1964 ਵਿਚ ਜਵਾਹਰ ਲਾਲ ਨਹਿਰੂ ਦੇ ਨਿਧਨ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ ਨੂੰ ਹੀ ਬਾਲ ਦਿਵਸ ਦੇ ਤੌਰ ’ਤੇ ਮਨਾਇਆ ਜਾਣ ਲੱਗਾ।

LEAVE A REPLY

Please enter your comment!
Please enter your name here