ਦਿਨੇਸ਼ ਬੱਸੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ
ਅੰਮ੍ਰਿਤਸਰ। ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਦੀ ਗੱਲ ਵੀ ਕਹੀ।
ਇਸ ਮੌਕੇ ਵੇਰਕਾ ਦੇ ਬਲਾਕ ਪ੍ਰਧਾਨ ਨਵਦੀਪ ਹੁੰਦਲ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਦਿਨੇਸ਼ ਬੱਸੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਨੇ ਭਾਰਤ ਨੂੰ ਅਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਵਾਰ ਹੀ ਨਹੀਂ ਦਿੱਤੀਆਂ ਸਨ, ਸਗੋਂ ਇੱਕ ਅਜਿਹੇ ਭਾਰਤ ਦਾ ਨਿਰਮਾਣ ਵੀ ਕੀਤਾ ਸੀ, ਜਿਸ ਵਿੱਚ ਹਰ ਇੱਕ ਨੂੰ ਪੂਰਨ ਆਜ਼ਾਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਅੱਜ ਦੇ ਬੱਚਿਆਂ ਨੂੰ ਉਸ ਦੇ ਜੀਵਨ ਤੋਂ ਸਿੱਖਣਾ ਚਾਹੀਦਾ ਹੈ ਕਿ ਦੇਸ਼ ਅਤੇ ਦੇਸ਼ ਭਗਤੀ ਕਿਵੇਂ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਤਾਂ ਹੀ ਸਫ਼ਲ ਹੁੰਦੀ ਹੈ ਜਦੋਂ ਅੱਜ ਦੀ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਦੂਜਿਆਂ ਅਤੇ ਆਪਣੇ ਪ੍ਰਤੀ ਵਫ਼ਾਦਾਰ ਰਹੇ। ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਓ ਅਤੇ ਭਾਰਤ ਨੂੰ ਅਜਿਹੀਆਂ ਬੁਲੰਦੀਆਂ ‘ਤੇ ਲੈ ਜਾਓ ਜਿੱਥੇ ਪੂਰੀ ਦੁਨੀਆ ਇਸ ਨੂੰ ਸਲਾਮ ਕਰੇ। ਉਨ੍ਹਾਂ ਕਿਹਾ ਕਿ ਉਹ ਅਜਿਹੇ ਸ਼ਹੀਦਾਂ ਅੱਗੇ ਸਿਰ ਝੁਕਾਉਂਦੇ ਹੋਏ ਬੇਹੱਦ ਮਾਣ ਮਹਿਸੂਸ ਕਰਦੇ ਹਨ ਅਤੇ ਇਸ ਗੱਲ ਦੀ ਵੀ ਖੁਸ਼ੀ ਮਹਿਸੂਸ ਕਰਦੇ ਹਨ ਕਿ ਉਹ ਵੀ ਇਸ ਦੇਸ਼ ਦਾ ਹਿੱਸਾ ਹਨ।