ਦਿੱਲੀ ਦੇ ਮੁੱਖਮੰਤਰੀ ਔਹੁਦੇ ਤੋਂ ਕੇਜਰੀਵਾਲ ਦੇ ਅਸਤੀਫ਼ੇ ਮਗਰੋਂ ਪੰਜਾਬ ਸਰਕਾਰ ਦੇ ਕੰਮਕਾਜ ‘ਚ ਉਨ੍ਹਾਂ ਦੀ ਦਖਲਅੰਦਾਜ਼ੀ ਵੱਧਣ ਦੀ ਸੰਭਾਵਨਾ-ਗਰਚਾ

0
22

ਦਿੱਲੀ ਦੇ ਮੁੱਖਮੰਤਰੀ ਔਹੁਦੇ ਤੋਂ ਕੇਜਰੀਵਾਲ ਦੇ ਅਸਤੀਫ਼ੇ ਮਗਰੋਂ ਪੰਜਾਬ ਸਰਕਾਰ ਦੇ ਕੰਮਕਾਜ ‘ਚ ਉਨ੍ਹਾਂ ਦੀ ਦਖਲਅੰਦਾਜ਼ੀ ਵੱਧਣ ਦੀ ਸੰਭਾਵਨਾ-ਗਰਚਾ

ਲੁਧਿਆਣਾ, 17 ਸਤੰਬਰ ( )- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਭਾਵੇਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਜਾਂ ਸਮੁੱਚੀ ਆਮ ਆਦਮੀ ਪਾਰਟੀ ਹੋਵੇ, ਉਹ ਭ੍ਰਿਸ਼ਟਾਚਾਰ ਨੂੰ ਛੁਪਾਉਣ ਦੇ ਮਾਸਟਰ ਹਨ। ਕੇਜਰੀਵਾਲ ਦਾ ਅਸਤੀਫਾ ਭ੍ਰਿਸ਼ਟਾਚਾਰ ਦੇ ਦਾਗ ਨੂੰ ਛੁਪਾਉਣ ਦੀ ਸਾਜ਼ਿਸ਼ ਹੈ ਪਰ ਹੁਣ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਮੁਆਫ ਨਹੀਂ ਕਰਨਗੇ ਅਤੇ ਦਿੱਲੀ ਵਿਧਾਨਸਭਾ ਚੋਣਾਂ ‘ਚ ਹਰਾ ਕੇ ਜਵਾਬ ਦੇਣਗੇ। ਗਰਚਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਕੈਬਨਿਟ ਦੇ ਸਾਥੀਆਂ, ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਸਾਬਤ ਹੋ ਰਹੇ ਹਨ, ਹੁਣ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦੇ ਚਿਹਰੇ ਬੇਨਕਾਬ ਹੋ ਚੁੱਕੇ ਹਨ। ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਨੇ ‘ਆਪ’ ‘ਚ ਫੁੱਟ ਦੀ ਸ਼ੁਰੂਆਤ ਦਾ ਵੀ ਰਾਹ ਖੋਲ੍ਹ ਦਿੱਤਾ ਹੈ। 6 ਮਹੀਨਿਆਂ ਤੋਂ ਜੇਲ੍ਹ ‘ਚ ਰਹਿਕੇ ਸਰਕਾਰ ਚਲਾਉਣ ਦੀਆਂ ਗੱਲਾਂ ਕਰਨ ਵਾਲੇ ਅਰਵਿੰਦ ਕੇਜਰੀਵਾਲ ਨੇ ਹੁਣ ਚੋਣਾਂ ‘ਚ ਕੁਝ ਮਹੀਨੇ ਬਾਕੀ ਰਹਿ ਜਾਣ ‘ਤੇ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਤੋਂ ਬਾਅਦ ਕੇਜਰੀਵਾਲ ਆਪਣਾ ਵਿਚਾਰਾ ਦਿਖਾਉਣ ਦੀ ਖੇਡ ਖੇਡਣ ਦੀ ਅਸਫਲ ਕੋਸ਼ਿਸ਼ ਕਰਨਗੇ। ਭ੍ਰਿਸ਼ਟਾਚਾਰ ਵਿੱਚ ਘਿਰੇ ਕੇਜਰੀਵਾਲ ਨੂੰ ਅਦਾਲਤ ਨੇ ਕਈ ਪਾਬੰਦੀਆਂ ਦੇ ਤਹਿਤ ਜ਼ਮਾਨਤ ਦਿੱਤੀ ਹੈ, ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਤੁਰੰਤ ਬਾਅਦ ਮੁੱਖਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ, ਪਰ ਉਹ ਹਰ ਗੱਲ ‘ਤੇ ਰਾਜਨੀਤੀ ਕਰਨ ਵਿੱਚ ਮਾਹਰ ਹੈ ਤੇ ਇਸਦੇ ਲਈ ਤਰੀਕੇ ਲੱਭਦੇ ਰਹਿੰਦੇ ਹਨ। ਆਪਣੇ ਕੀਤੇ ਗਏ ਭਰਿਸ਼ਟਾਚਾਰ ਨੂੰ ਲੈਕੇ ਜਨਤਾ ਸਵਾਲ ਨਾ ਪੁੱਛ ਸਕੇ ਅਤੇ ਉਨ੍ਹਾਂ ਦੀਆਂ ਗਲਤੀਆਂ ਸਾਹਮਣੇ ਨਾ ਆਉਣ ਲਈ ਅਸਤੀਫ਼ਾ ਦਿੱਤਾ ਹੈ। ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਹ ਫੈਸਲਾ ਵੱਡੀ ਮਜ਼ਬੂਰੀ ਵਿੱਚ ਲਿਆ ਹੈ, ਅੱਜ ਭਾਵੇਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਤਿਸ਼ੀ ਮਾਰਲੇਨਾ ਨੂੰ ਆਪਣਾ ਨੇਤਾ ਚੁਣ ਲਿਆ ਹੈ ਅਤੇ ਉਹ ਮੁੱਖਮੰਤਰੀ ਬਣਨਗੇ ਪਰ ਜਨਤਾ ਹੁਣ ਉਨ੍ਹਾਂ ਦੇ ਜਾਲ ਵਿੱਚ ਨਹੀਂ ਫਸੇਗੀ ਕਿਉਂਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਬਦਲਾਅ ਦੀ ਗੱਲ ਕਰਦੀ ਹੁੰਦੀ ਸੀ ਲੇਕਿਨ ਸੱਤਾ ਵਿੱਚ ਆਕੇ ਖੁਦ ਬਦਲ ਗਏ, ਆਮ ਜਨਤਾ ਦੇ ਜੀਵਨ ਪੱਧਰ ਵਿੱਚ ਕੋਈ ਨਵਾਂ ਸੁਧਾਰ ਨਹੀਂ ਆਇਆ। ਭਾਜਪਾ ਆਗੂ ਗਰਚਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮੁੱਖਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਵਿੱਚ ਆਉਂਦੇ ਦਿਨਾਂ ਵੱਡੇ ਪੱਧਰ ‘ਤੇ ਦਖਲਅੰਦਾਜ਼ੀ ਦੀ ਸੰਭਾਵਨਾ ਬਣ ਜਾਵੇਗੀ, ਕਿਉਂਕਿ ਪੰਜਾਬ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਜਨਤਾ ਦਾ ਮੋਹ ਭੰਗ ਹੋ ਗਿਆ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ, ਫ਼ਿਰੌਤੀਆਂ, ਲੁੱਟਾਂ-ਖੋਹਾਂ, ਕਤਲਾਂ, ਨਸ਼ਾ ਸਿਖਰ ‘ਤੇ ਹੈ, ਹੁਣ ਲੋਕ ਬਦਲਾਅ ਲਿਆਉਣ ਬਾਅਦ ਨਿਰਾਸ਼ ਹੋ ਚੁੱਕੇ ਬਨ।

LEAVE A REPLY

Please enter your comment!
Please enter your name here