ਦੀਪ ਦੇਵਿੰਦਰ ਸਿੰਘ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ
ਅੰਮ੍ਰਿਤਸਰ, 13 ਅਕਤੂਬਰ:-
ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਨਿਰੰਤਰ ਕਾਰਜ ਸ਼ੀਲ ਅਦਾਰੇ ਪੰਜਾਬ ਕਲਾ ਪਰਿਸ਼ਦ ਅਧੀਨ ਆਉਂਦੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੀ ਜਨਰਲ ਕੌਂਸਲ ਦੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਮੈਂਬਰ ਨਿਯੁਕਤ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਲਾ ਪਰਿਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ,ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਨਵ ਨਿਯੁਕਤ ਪ੍ਰਧਾਨ ਡਾ. ਆਤਮ ਰੰਧਾਵਾ ਅਤੇ ਡਾ ਰਵੇਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਇਹ ਫੈਸਲਾ ਲਿਆ ਗਿਆ।
ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਇਸ ਬਹੁ- ਵਕਾਰੀ ਅਹੁਦੇ ਲਈ ਕਲਾ ਪਰਿਸ਼ਦ ਦੇ ਪ੍ਰਧਾਨ ਸਵਰਨਜੀਤ ਸਵੀ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ ਆਤਮ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਪੰਜਾਬੋਂ ਬਾਹਰ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਹਿੱਤ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਸਭਿਆਚਾਰਕ ਸਮਾਗਮਾਂ ਵਿੱਚ ਅਕਾਦਮੀ ਦੇ ਅਹੁਦੇਦਾਰ ਜੋ ਵੀ ਜਿੰਮੇਵਾਰੀ ਸੌਂਪਣ ਗੇ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ,ਪ੍ਰਿੰ. ਡਾ ਮਹਿਲ ਸਿੰਘ, ਮਖਣ ਕੁਹਾੜ, ਡਾ ਪਰਮਿੰਦਰ, ਡਾ ਹੀਰਾ ਸਿੰਘ, ਸ਼ੈਲਿੰਦਰਜੀਤ ਰਾਜਨ, ਮਨਮੋਹਨ ਸਿੰਘ ਢਿੱਲੋਂ, ਹਰਜੀਤ ਸਿੰਘ ਸੰਧੂ, ਵਜ਼ੀਰ ਸਿੰਘ ਰੰਧਾਵਾ, ਐਸ ਪਰਸ਼ੋਤਮ, ਪ੍ਰਤੀਕ ਸਹਿਦੇਵ,ਸ਼ੁਕਰਗੁਜ਼ਾਰ ਸਿੰਘ, ਪ੍ਰਿੰ ਕੁਲਵੰਤ ਸਿੰਘ ਅਣਖੀ,ਡਾ ਮੋਹਨ , ਸਰਬਜੀਤ ਸੰਧੂ ਅਤੇ ਜਗਤਾਰ ਗਿੱਲ ਆਦਿ ਨੇ ਦੀਪ ਦੇਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਪੰਜਾਬ ਕਲਾ ਪਰਿਸ਼ਦ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦਾ ਧੰਨਵਾਦ ਕੀਤਾ।