ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਠੀਕ ਪਹਿਲਾਂ, ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ 2019 (CAA) ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। (CAA) ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਦੇਸ਼ਾਂ ਦੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ। ਨਾਗਰਿਕਤਾ ਸੋਧ ਬਿੱਲ ਪਹਿਲੀ ਵਾਰ 2016 ਵਿੱਚ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਲੋਕ ਸਭਾ ਵਿੱਚ ਪਾਸ ਹੋਣ ਤੋਂ ਬਾਅਦ ਇਹ ਬਿੱਲ ਰਾਜ ਸਭਾ ਵਿੱਚ ਅਟਕ ਗਿਆ ਸੀ। 11 ਦਸੰਬਰ, 2019 ਨੂੰ, ਸਰਕਾਰ ਨੇ ਇੱਕ ਵਾਰ ਫਿਰ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਪੇਸ਼ ਕੀਤਾ। ਇਸ ਵਾਰ ਇਹ ਬਿੱਲ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ਵਿੱਚ ਪਾਸ ਹੋ ਗਿਆ। 10 ਜਨਵਰੀ, 2020 ਨੂੰ, ਰਾਸ਼ਟਰਪਤੀ ਨੇ ਵੀ ਇਸ ‘ਤੇ ਆਪਣੀ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ।ਨਾਗਰਿਕਤਾ ਸੋਧ ਬਿੱਲ ਵਿੱਚ ਤਿੰਨ ਗੁਆਂਢੀ ਦੇਸ਼ਾਂ ਦੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਉਪਬੰਧ ਹੈ। ਇਸ ਮੁੱਦੇ ‘ਤੇ ਦੇਸ਼ ਭਰ ‘ਚ ਕਈ ਵਿਰੋਧ ਪ੍ਰਦਰਸ਼ਨ ਹੋਏ। ਸਰਕਾਰ ਨੇ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਇਹ ਐਕਟ ਪੇਸ਼ ਕੀਤਾ ਸੀ। ਇਨ੍ਹਾਂ ਦੇਸ਼ਾਂ ਵਿਚ ਸਿੱਖ, ਹਿੰਦੂ, ਜੈਨ, ਪਾਰਸੀ, ਬੋਧੀ ਅਤੇ ਈਸਾਈ ਭਾਈਚਾਰੇ ਦੇ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਗੱਲ ਕਹੀ ਗਈ ਹੈ। ਇਸ ਦੇ ਲਈ ਨਾਗਰਿਕਤਾ ਕਾਨੂੰਨ 1955 ਵਿੱਚ ਸੋਧ ਕੀਤੀ ਗਈ ਹੈ।ਬਿੱਲ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਧਾਰਮਿਕ ਅੱਤਿਆਚਾਰ ਤੋਂ ਤੰਗ ਆ ਕੇ 31 ਦਸੰਬਰ 2014 ਤੋਂ ਪਹਿਲਾਂ ਭਾਰਤ ਵਿਚ ਸ਼ਰਨ ਲੈਣ ਵਾਲੇ ਸਾਰੇ ਗੈਰਮੁਸਲਿਮ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਕਾਨੂੰਨ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਲੋਕ ਬਿਨਾਂ ਪ੍ਰਮਾਣ ਪੱਤਰਾਂ ਦੇ ਭਾਰਤ ਵਿੱਚ ਦਾਖ਼ਲ ਹੋਏ ਹਨ, ਉਨ੍ਹਾਂ ਨੂੰ ਗ਼ੈਰਕਾਨੂੰਨੀ ਪ੍ਰਵਾਸੀ ਮੰਨਿਆ ਜਾਵੇਗਾ। ਜਾਂ ਜਾਇਜ਼ ਦਸਤਾਵੇਜ਼ ਲੈ ਕੇ ਭਾਰਤ ਆਏ ਸਨ, ਪਰ ਕਾਫ਼ੀ ਸਮਾਂ ਇੱਥੇ ਰਹੇ।
Boota Singh Basi
President & Chief Editor