ਦੇਸ਼ ਦੀ ਆਜਾਦੀ ਦੀ 76ਵੀ ਵਰ੍ਹੇਗੰਢ ਬਾਬਾ ਬਕਾਲਾ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਈ ਗਈ

0
174

ਬਿਆਸ, ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ ਸਾਹਿਬ ਵਿਖੇ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਅਲਕਾ ਕਾਲੀਆ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਮਾਣਯੋਗ ਜੱਜ ਬਿਕਰਮਦੀਪ ਸਿੰਘ, ਮਾਣਯੋਗ ਜੱਜ ਰਾਜਵਿੰਦਰ ਕੌਰ, ਤਹਿਸੀਦਾਰ ਸੁਖਦੇਵ ਸਿੰਘ ਬਾਂਗੜ, ਡੀ.ਐੱਸ.ਪੀ. ਸੁਖਵਿੰਦਰਪਾਲ ਸਿੰਘ, ਐਸ.ਐਚ.ਓ. ਬਿਆਸ ਸਤਨਾਮ ਸਿੰਘ ਆਦਿ ਹਾਜਰ ਸਨ। ਇਸ ਮੌਕੇ ਸਕੂਲੀ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੀਹ ਕੀਤੇ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਦੇਸ਼ ਦੀ ਆਜ਼ਾਦੀ ਦੀ 76 ਵਰ੍ਹੇਗੰਢ ਮੌਕੇ ਦੇਸ਼ ਵਿਦੇਸ਼ ਵਿੱਚ ਵੱਸਦੇ ਦੇਸਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ । ਉਹਨਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਗਏ ਹਨ। ਸਰਕਾਰ ਵੱਲੋਂ ਸੂਬੇ ਵਿੱਚੋਂ ਬੇਰੁਜਗਾਰੀ ਦੂਰ ਕਰਨ ਲਈ 31000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਅਤੇ 12000 ਤੋਂ ਵੱਧ ਕੱਚੇ ਮੁਲਾਜਮ ਪੱਕੇ ਕੀਤੇ ਗਏ। ਮਿਆਰੀ ਸਿਹਤ ਸੇਵਾਵਾਂ ਦੇਣ ਲਈ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੁਲ ਚੁੱਕੇ ਹਨ, ਸਰਕਾਰ ਵੱਲੋਂ 50 ਫੀਸਦੀ ਲੋਕਾਂ ਦੀ ਬਿਜਲੀ ਫ੍ਰੀ ਕੀਤੀ ਗਈ।
ਕਿਸਾਨਾਂ ਨੂੰ ਬਿਜਲੀ ਦੀ ਮੁਸ਼ਕਿਲ ਤੋਂ ਨਿਯਾਤ ਦਵਾਈ, ਉਦਯੋਗ ਵਾਸਤੇ ਸਰਕਾਰ ਨੇ ਅਨੇਕਾਂ ਉਪਰਾਲੇ ਕੀਤੇ ਦੀ ਸਲਾਘਾ ਸਮੂਹ ਅਧਿਕਾਰੀਆਂ ਅਤੇ ਆਗੂ ਸਹਿਬਾਨਾਂ ਨੇ ਕੀਤੀ। ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ ਗਏ। ਪੱਤਰਕਾਰ ਭਾਈਚਾਰੇ ਲਈ ਇਸ ਵਾਰ ਵੀ ਬੈਠਣ ਦਾ ਉਚਿਤ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਕੁਝ ਪੱਤਰਕਾਰਾਂ ਨੂੰ ਛੱਡ ਕੇ ਸਾਰੇ ਪੱਤਰਕਾਰ ਤਿੱਖੀ ਧੁੱਪ ਵਿਚ ਖੜੇ ਰਹੇ।

LEAVE A REPLY

Please enter your comment!
Please enter your name here