ਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

0
102
ਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਦਲਜੀਤ ਕੌਰ
ਸੰਗਰੂਰ, 6 ਜੂਨ, 2024: ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲਬਧੀਆਂ ਹਾਸਲ ਕੀਤੀਆਂ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮਾਣਮੱਤੀਆਂ ਮੱਲਾਂ ਮਾਰੀਆਂ ਹੋਣ।
ਉਨ੍ਹਾਂ ਦੱਸਿਆ ਕਿ ਸਿਰਫ ਭਾਰਤ ਦੇ ਨਾਗਰਿਕ ਬੱਚਿਆਂ ਨੂੰ ਮਿਲਣ ਵਾਲੇ ਰਾਸ਼ਟਰੀ ਪੱਧਰ ਦੇ ਇਸ ਪੁਰਸਕਾਰ ਲਈ ਉਮਰ ਹੱਦ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਤਮਗ਼ਾ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100 ਜਾਂ 92566-16132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here