ਧੂਰੀ ‘ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਤੇ ਹੱਲ ਕਰਨ ਦਾ ਸਿਲਸਿਲਾ ਜਾਰੀ

0
12

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

*ਧੂਰੀ ‘ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਤੇ ਹੱਲ ਕਰਨ ਦਾ ਸਿਲਸਿਲਾ ਜਾਰੀ*

*ਵਾਪਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਨਾਲ ਸਿੱਧਾ ਰਾਬਤਾ ਕੀਤਾ: ਚੇਅਰਮੈਨ ਪੁਸ਼ਪਿੰਦਰ ਸ਼ਰਮਾ*

*ਪੰਜਾਬ ਸਰਕਾਰ ਨੇ ਸੂਬੇ ਚ ਵਪਾਰ ਲਈ ਸਾਜ਼ਗਾਰ ਮਾਹੌਲ ਪੈਦਾ ਕੀਤਾ: ਪੁਸ਼ਪਿੰਦਰ ਸ਼ਰਮਾ*

ਧੂਰੀ, 24 ਮਾਰਚ:

ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਬੱਸ ਸਟੈਂਡ ਰੋਡ ਮਾਰਕਿਟ ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਵੱਖ-ਵੱਖ ਵਪਾਰਕ ਵਰਗਾਂ ਨਾਲ ਸੰਬੰਧਤ ਨੁਮਾਇੰਦਿਆਂ ਨੇ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਰੱਖੇ।

ਇਸ ਮੌਕੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਬੂਹੇ ਤੱਕ ਪਹੁੰਚ ਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਲਈ ਸਾਜ਼ਗਾਰ ਅਤੇ ਪਾਰਦਰਸ਼ੀ ਮਾਹੌਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਬਲ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁੱਦਿਆਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਜੀ.ਐਸ.ਟੀ., ਖੁਰਾਕ ਸਪਲਾਈ, ਬਿਜਲੀ, ਮਜ਼ਦੂਰੀ ਅਤੇ ਹੋਰ ਪ੍ਰਸ਼ਾਸਨਿਕ ਸੇਵਾਵਾਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ, ਜਿਨ੍ਹਾਂ ‘ਤੇ ਮੌਜੂਦ ਅਧਿਕਾਰੀਆਂ ਨੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਦਾ ਭਰੋਸਾ ਦਿਵਾਇਆ।

ਬੱਸ ਸਟੈਂਡ ਰੋਡ ਮਾਰਕਿਟ ਧੂਰੀ ਦੇ ਵਪਾਰੀਆਂ ਨੇ ਇਸ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਰੱਖਣ ਦਾ ਮੌਕਾ ਮਿਲਦਾ ਹੈ ਅਤੇ ਨਿਪਟਾਰੇ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ।

ਇਸ ਮੌਕੇ ਕਮਿਸ਼ਨ ਦੇ ਮੈਂਬਰਾਂ ਅਮਨ ਖਾਨ, ਬਲਾਲ ਖਾਨ, ਕੁਲਦੀਪ ਸਿੰਘ, ਦੀਪਕ ਵਰਮਾ ਅਵਤਾਰ ਸਿੰਘ, ਰਾਜਿੰਦਰ ਕੁਮਾਰ ਤੇ ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here