ਨਗਰ ਕੀਰਤਨ ਮੌਕੇ ਖਾਲਸਾਈ ਰੰਗ ਵਿੱਚ ਰੰਗਿਆਂ ਕਸਤੇਨੇਦਲੋ

0
170

ਮਿਲਾਨ (ਦਲਜੀਤ ਮੱਕੜ) ਇਟਲੀ ਦੇ ਜਿਲਾ ਬਰੇਸ਼ੀਆਂ ਵਿੱਚ ਪੈਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਦੁਆਰਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਤੇ ਜਾਹੋ੍ਹ ਜਲਾਲ ਨਾਲ ਸਜਾਇਆ ਗਿਆ। ਲਗਾਤਾਰ 11 ਵੇਂ ਸਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਗੁਰਦੁਆਰਾ ਸਾਹਿਬ ਕਸਤੇਨੇਦਲੋ ਤੋਂ ਹੋਈ। ਇਸ ਮੌਕੇ ਵੱਡੇ ਠਾਠਾਂ ਮਾਰਦੇ ਇਕੱਠ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆ ਦੁਆਰਾ ਕੀਤੀ ਗਈ । ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਨੌਜਵਾਨਾਂ ਗੱਭਰੂ ਮੁਟਿਆਰਾਂ ਵਿੱਚ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਿਲਆ । ਕਵਸ਼ੀਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੱਤਕਾ ਅਕੈਦਮੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਬਨਿਅੋਲੋਮੇਲਾ ਦੇ ਸਿੰਘਾਂ ਵੱਲੋ ਗਤਕੇ ਦੇ ਜੌਹਰ ਵਿਖਾਉਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।ਸ਼ਾਮ ਨੂੰ ਕਸਤੇਨੇਦਲੋ ਦੇ ਵੱਖ ਵੱਖ ਸਥਾਂਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆਂ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਭਾਈ ਸੁਖਬੀਰ ਸਿੰਘ ਭੌਰ ਦੇ ਢਾਡੀ ਜੱਥੇ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮਹਾਨ ਨਗਰ ਕੀਰਤਨ ਦੌਰਾਨ ਗੁਰੂ ਦੇ ਲੰਗਰ ਅਤੱੁਟ ਵਰਤਾਏ ਗਏ। ਪ੍ਰਬੰਧਕਾਂ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਜਿਹਨਾਂ ਦਾ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾੳ ਨਾਲ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੇਵਾਵਾਂ ਪ੍ਰਤੀ ਟਰਾਫੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਗੁਰਦੁਵਾਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਜੀ ਬੂਰੇ ਜੱਟਾਂ, ਭਾਈ ਲਾਲ ਸਿੰਘ ਜੀ ਸੁਰਤਾ ਪੁਰ, ਦੇਵ ਸਿੰਘ ਰਹੀਮ ਪੁਰ, ਸੰਤੋਖ ਸਿੰਘ ਲਾਂਬੜਾ, ਹਰਦੇਵ ਸਿੰਘ ਗਰੇਵਾਲ਼, ਮੇਜਰ ਸਿੰਘ ਖੱਖ, ਜਗਜੀਤ ਸਿੰਘ ਧਾਲੀਵਾਲ, ਸੁੱਖਦੇਵ ਸਿੰਘ, ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਜਗਦੀਸ਼ ਕੁਮਾਰ, ਰਮਿੰਦਰ ਸਿੰਘ ਰੋਮੀ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ।

LEAVE A REPLY

Please enter your comment!
Please enter your name here