ਨਗਰ ਪੰਚਾਇਤ ਚੋਣਾਂ ਭੀਖੀ ਅਤੇ ਸਰਦੂਲਗੜ੍ਹ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਮਾਨਸਾ, 14 ਨਵੰਬਰ 2024 :
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਮਾਨਸਾ ਦੀਆਂ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀਆਂ ਆਮ ਚੋਣਾਂ ਜਲਦੀ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਮਿਤੀ 01 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 18 ਨਵੰਬਰ ਤੋਂ 25 ਨਵੰਬਰ, 2024 ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ ਜਦੋਂ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 03 ਦਸੰਬਰ,2024 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 07 ਦਸੰਬਰ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਵੀਂਆਂ ਵੋਟਾਂ ਬਣਾਉਣ ਜਾਂ ਵੋਟਾਂ ਕਟਵਾਉਣ ਸਬੰਧੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਦਫ਼ਤਰ ਵਿਖੇ ਚਲਾਈ ਜਾਵੇਗੀ।