ਨਰਮੇਂ ਹੇਠ ਰਕਬਾ ਵਧਾਉਣ ਸਬੰਧੀ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ

0
56
ਨਰਮੇਂ ਹੇਠ ਰਕਬਾ ਵਧਾਉਣ ਸਬੰਧੀ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਨਰਮੇਂ ਹੇਠ ਰਕਬਾ ਵਧਾਉਣ ਸਬੰਧੀ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ
ਮਾਨਸਾ, 22 ਮਈ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਨਸਾ ਦੀ ਟੀਮ ਵੱਲੋਂ ਪਿੰਡ ਮਾਨਬੀਬੜੀਆਂ ਬਲਾਕ ਮਾਨਸਾ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ.ਹਰਬੰਸ  ਸਿੰਘ ਸਿੱਧੂ ਜਿ਼ਲ੍ਹਾ ਸਿਖਲਾਈ ਅਫਸਰ ਮਾਨਸਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨ ਨਰਮੇਂ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕਰ ਰਹੀ ਹੈ।ਜਿਵੇਂ ਕਿ ਨਹਿਰੀ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਕਾਟਨ ਦੇ ਬੀ.ਟੀ. ਬੀਜ *ਤੇ 33 ਫੀਸਦੀ ਸਬਸਿਡੀ ਦੇ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਨਰਮੇਂ ਦੇ ਬੀਜ ਉਪਰ ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਦਾ ਲਾਹਾ ਲੈਣ, ਬੀਜ ਪੱਕੇ ਬਿੱਲ *ਤੇ ਲੈਣ ਉਪਰੰਤ ਇਸ ਨੂੰ ਵਿਭਾਗ ਦੇ ਪੋਰਟਲ *ਤੇ ਅਪਲੋਡ ਕਰਵਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਨਰਮੇਂ ਦੀ ਬਿਜਾਈ ਭਰਵੀਂ ਰੌਣੀ ਉਪਰੰਤ ਹੀ ਕੀਤੀ ਜਾਵੇ।ਇਸ ਤੋਂ ਇਲਾਵਾ ਨਰਮੇਂ ਦੀ ਫਸਲ *ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾਂ ਅਧੀਨ ਬਦਲਵੀਆਂ ਫਸਲਾਂ ਜਿਵੇਂ ਕਿ ਮੂੰਗੀ, ਅਰਹਰ, ਭਿੰਡੀ ਅਦਿ ਫਸਲਾਂ ਨਰਮੇਂ ਨੇੜੇ ਨਾ ਬੀਜੀਆਂ ਜਾਣ।ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਵੀ ਸਲਾਹ ਦਿੱਤੀ।
ਇਸ ਮੌਕੇ ਸ੍ਰੀ ਦਵਿੰਦਰ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਅਤੇ ਸ੍ਰੀ ਪਰਾਗਦੀਪ ਸਿੰਘ ਬੀ.ਟੀ. ਐਮ ਅਤੇ ਸ੍ਰੀ ਜ਼ੋਗਿੰਦਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here