ਬੰਗਾ 21 ਜੂਨ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਕਾਲਜ ਪ੍ਰਬੰਧਕ ਟਰੱਸਟ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ ਦੀ ਅਗਵਾਈ ਤੇ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਦੀ ਨਿਗਰਾਨੀ ਹੇਠਾਂ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਜਸਪਾਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ ਅਤੇ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਵੀ ਬਣਾਉਣਾ ਚਾਹੀਦਾ ਹੈ , ਕਿਉਂਕਿ ਯੋਗਾ ਕਰਨ ਨਾਲ ਸਾਡਾ ਸਰੀਰ ਅਤੇ ਮਨ ਤੰਦਰੁਸਤ ਰਹਿੰਦਾ ਹੈ । ਮੈਡਮ ਨਵਜੋਤ ਕੌਰ ਸਹੋਤਾ ਐਸੋਸੀਏਟ ਪ੍ਰੌਫੈਸਰ ਨੇ ਜੀ ਐਨ ਐਮ ਦੇ ਨਰਸਿੰਗ ਵਿਦਿਆਰਥੀ ਦੇ ਸਹਿਯੋਗ ਨਾਲ ਸਮੂਹ ਨਰਸਿੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਯੋਗ ਕ੍ਰਿਆਵਾਂ ਦਾ ਅਭਿਆਸ ਵੀ ਕਰਵਾਇਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਮੌਕੇ ਕਾਲਜ ਅਧਿਆਪਕਾਂ, ਹੋਸਟਲ ਵਾਰਡਨ ਅਤੇ ਨਰਸਿੰਗ ਵਿਦਿਆਰਥੀ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਦੇ ਸੀਨੀਅਰ ਅਫਸਰ ਜੀਵਨਵੀਰ ਸਿੰਘ ਚੰਡੀਗੜ੍ਹ ਅਤੇ ਬੈਂਕ ਸਟਾਫ ਮੈਂਬਰ ਵੀ ਹਾਜ਼ਰ ਸਨ । ਇਸ ਮੌਕੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਸ਼ਾਮਿਲ ਵਿਦਿਆਰਥੀਆਂ ਲਈ ਦੁੱਧ ਅਤੇ ਕੇਲਿਆਂ ਦੀ ਰਿਫੈਰਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਕੀਤਾ ਗਿਆ ਸੀ।
Boota Singh Basi
President & Chief Editor