ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਤੀਜਾ ਸਾਲ) ਦਾ ਸ਼ਾਨਦਾਰ 100% ਨਤੀਜਾ

0
47
ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਤੀਜਾ ਸਾਲ) ਦਾ  ਸ਼ਾਨਦਾਰ 100% ਨਤੀਜਾ

ਬੰਗਾ 7 ਮਈ 
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਤੀਸਰਾ ਸਾਲ ਦਾ ਨਤੀਜਾ 100%  ਆਇਆ ਹੈ । ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ  ਨੇ ਦੱਸਿਆ ਕਿ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਨਰਸਿੰਗ (ਤੀਸਰਾ ਸਾਲ) ਵਿਚੋਂ ਹਰਲੀਨ ਕੌਰ ਪੁੱਤਰੀ ਸ.ਜਤਿੰਦਰ ਸਿੰਘ- ਰਵਿੰਦਰ ਕੌਰ ਪਿੰਡ ਢਾਹਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਜਦ ਕਿ  ਦਲਜੀਤ ਕੌਰ ਪੁੱਤਰੀ ਸ੍ਰੀ ਸੰਤ ਰਾਮ-ਸੁਮਿੱਤਰੀ ਦੇਵੀ ਪਿੰਡ ਖੈਰ ਅੱਛਰਵਾਲ  ਨੇ ਦੂਜਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਸ. ਸੰਦੀਪ ਸਿੰਘ-ਰਮੇਸ਼ ਕੌਰ ਪਿੰਡ ਝਿੰਗੜਾਂ ਨੇ ਤੀਜਾ ਸਥਾਨ  ਪ੍ਰਾਪਤ ਕੀਤਾ |  ਇਸ ਮੌਕੇ ਕਾਲਜ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ  ਜੀ ਐਨ ਐਮ ਨਰਸਿੰਗ ਤੀਜਾ ਸਾਲ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਨੂੰ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ । ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ  ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ,  ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਰਮਨਦੀਪ ਕੌਰ, ਸੁਖਮਿੰਦਰ ਕੌਰ, ਨਵਜੋਤ ਕੌਰ ਸਹੋਤਾ, ਰਾਬੀਆ ਹਾਟਾ, ਵੰਦਨਾ ਬਸਰਾ,  ਸ਼ਿਵਾਨੀ ਭਰਦਵਾਜ, ਮਨਜਿੰਦਰ ਕੌਰ ਤੋਂ ਇਲਾਵਾ ਸਮੂਹ ਨਰਸਿੰਗ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਨਾਨਕ ਕਾਲਜ ਆਫ ਨਰਸਿੰਗ ਦੀ ਕੈਨੇਡਾ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਵਿੱਦਿਅਕ ਸਾਂਝ ਵੀ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. ਭਾਗ ਤੀਜਾ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ

LEAVE A REPLY

Please enter your comment!
Please enter your name here