ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ ) ਦਾ ਸ਼ਾਨਦਾਰ ਨਤੀਜਾ

0
118

ਬੰਗਾ : 25 ਅਪਰੈਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (2020-2024) ਦਾ ਸ਼ਾਨਦਾਰ ਨਤੀਜਾ ਆਇਆ ਹੈ। ਇਸ ਪ੍ਰੀਖਿਆ ਵਿਚੋਂ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ) ਕਲਾਸ ਵਿਚੋਂ ਪਹਿਲਾ ਸਥਾਨ ਜਤਿੰਦਰ ਕੌਰ ਪੁੱਤਰੀ ਦਿਲਬਾਗ ਸਿੰਘ-ਕਰਮਜੀਤ ਕੌਰ ਪਿੰਡ ਸੈਣੀ ਮਾਜਰਾ ਜ਼ਿਲ੍ਹਾ ਰੋਪੜ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਦੋ ਵਿਦਿਆਰਥੀਆਂ ਗਗਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ-ਰਾਜਵਿੰਦਰ ਕੌਰ ਪਿੰਡ ਅੱਟੀ, ਜ਼ਿਲ੍ਹਾ ਜਲੰਧਰ ਅਤੇ ਹਰਲੀਨ ਕੌਰ ਪੁੱਤਰੀ ਨਛੱਤਰ ਸਿੰਘ-ਸੁਰਜੀਤ ਕੌਰ ਪਿੰਡ ਉਡੇਰ ਖੁਰਦ, ਜ਼ਿਲ੍ਹਾ ਜਲੰਧਰ ਨੇ ਇੱਕੋ ਜਿੰਨੇ ਅੰਕ ਪ੍ਰਾਪਤ ਕਰਕੇ ਕੀਤਾ। ਇਸੇ ਤਰ੍ਹਾਂ ਤੀਜਾ ਸਥਾਨ ਜਸਮੀਨ ਕੌਰ ਪੁੱਤਰੀ ਗੁਰਜੀਵ ਸਿੰਘ-ਹਰਜਿੰਦਰ ਕੌਰ ਪਿੰਡ ਗਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਹਾਸਲ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਅਤੇ ਕਲਾਸ ਦੇ ਟੌਪਰ ਵਿਦਿਆਰਥੀਆਂ ਦੀ ਜਾਣਕਾਰੀ ਦਿੰਦੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਨੇ ਨਾਲ ਨਾਲ ਉਹਨਾਂ ਦਾ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ (ਦੂਜਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ।

LEAVE A REPLY

Please enter your comment!
Please enter your name here