ਨਵਾਂਸ਼ਹਿਰ ਦੇ ਕਈ ਆਗੂ ਤੇ ਪ੍ਰਮੁੱਖ ਸ਼ਖਸੀਅਤਾਂ ‘ਆਪ’ ਵਿੱਚ ਸ਼ਾਮਲ

0
157

ਆਪ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸੇਖਵਾਂ ਨੇ ਅਧਿਕਾਰਤ ਤੌਰ ‘ਤੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ*
ਪੰਜਾਬ ਦੀ ਤਰੱਕੀ ਲਈ ਕੰਮ ਕਰਨ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸੁਆਗਤ : ਜਗਰੂਪ ਸਿੰਘ ਸੇਖਵਾਂ*
ਚੰਡੀਗੜ੍ਹ, 23 ਅਗਸਤ*

ਨਵਾਂਸ਼ਹਿਰ ‘ਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਬੁੱਧਵਾਰ ਨੂੰ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਗੁਰਦਾਸਪੁਰ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ‘ਚ ਕਈ ਆਗੂ ਅਤੇ ਪ੍ਰਮੁੱਖ ਸ਼ਖਸੀਅਤਾਂ ਪਾਰਟੀ ‘ਚ ਸ਼ਾਮਲ ਹੋ ਗਈਆਂ।

ਪਰਮਜੀਤ ਕੌਰ, ਐਮਸੀ ਵਾਰਡ ਨੰ. 5 ਨਵਾਂਸ਼ਹਿਰ, ਵਾਰਡ ਨੰ 4 ਦੇ ਸਾਬਕਾ ਸਰਪੰਚ ਅਤੇ ਸਾਬਕਾ ਐਮ.ਸੀ.ਬਾਬਾ ਰਾਮਜੀ ਦਾਸ,ਯੂਥ ਆਗੂ ਹਰਪ੍ਰੀਤ ਸਿੰਘ ਹਨੀ, ਭੁਪਿੰਦਰ ਕੌਰ, ਸੁਰਿੰਦਰ ਸਿੰਘ,ਅਮਨਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਦੋ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਡਾ: ਕਮਲਜੀਤ ਲਾਲ ਨੂੰ ਵੀ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰਤ ਤੌਰ ‘ਤੇ ਸਾਰੇ ਨਵੇਂ ਆਗੂਆਂ ਨੂੰ ‘ਆਪ’ ‘ਚ ਸ਼ਾਮਲ ਕਰਦਿਆਂ ਕਿਹਾ ਕਿ ਜਿਹੜੇ ਆਗੂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਹਮੇਸ਼ਾ ਸਵਾਗਤ ਹੈ। ਇਸ ਮੌਕੇ ਉਨ੍ਹਾਂ ਨਾਲ ਨਵਾਂਸ਼ਹਿਰ ਦੇ ਜ਼ਿਲ੍ਹਾ ਇੰਚਾਰਜ ਸਤਨਾਮ ਜਲਾਲਪੁਰ, ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here