ਮਾਨਸਾ (ਸਾਂਝੀ ਸੋਚ ਬਿਊਰੋ) – ਸਾਲ 2021 ਨੂੰ ਅਲਵਿਦਾ ਆਖਦਿਆਂ ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਸਥਾਨਕ ਸੇਵਾ ਕੇਂਦਰ ਦੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਹਜ਼ੂਰੀ ਵਿਚ ਆਪਣੀ ਹਾਜ਼ਰੀ ਲਗਵਾਈ। ਨਵੇਂ ਸਾਲ ਮੌਕੇ ਸੇਵਾ ਕੇਂਦਰ ਦੇ ਸਮੂਹ ਸਟਾਫ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਨਵਾਂ ਸਾਲ ਸਾਰਿਆਂ ਲਈਂ ਖੁਸ਼ੀਆਂ ਭਰਿਆ ਹੋਵੇ।
Boota Singh Basi
President & Chief Editor