ਚੰਡੀਗੜ੍ਹ/ਨਵਾਂਸ਼ਹਿਰ, 17 ਅਗਸਤ:
ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Boota Singh Basi
President & Chief Editor