ਨਸ਼ਿਆਂ ਦੇ 53 ਮੁਕੱਦਮਿਆਂ ’ਚ 55 ਵਿਅਕਤੀ ਤੋਂ 10 ਗ੍ਰਾਮ ਹੈਰੋਇਨ(ਚਿੱਟਾ),30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1690 ਨਸ਼ੀਲੀਆਂ ਗੋਲੀਆਂ, 10 ਨਸ਼ੀਲੀਆਂ ਸ਼ੀਸ਼ੀਆਂ ਅਤੇ 4710 ਸਿਗਨੇਚਰ ਕੈਪਸੂਲ ਬਰਾਮਦ

0
123

ਆਬਕਾਰੀ ਐਕਟ ਤਹਿਤ 9 ਵਿਅਕਤੀਆਂ ਤੋਂ 590 ਕਿਲੋ ਲਾਹਣ, 100 ਲੀਟਰ ਸ਼ਰਾਬ,
9 ਲੀਟਰ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ

*ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ 24 ਅਂੈਟੀ-ਡਰੱਗ ਸੈਮੀਨਾਰ/ਮੀਟਿੰਗਾਂ ਜਾਰੀ
*ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਹੈਲਪਲਾਈਨ ਨੰਬਰ 97801-25100 ਜਾਰੀ
ਮਾਨਸਾ 04, ਸਤੰਬਰ
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਂਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (CASO) ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤਹਿਤ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ’ਤੇ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ, ਜਿਸ ਤਹਿਤ 28 ਅਗਸਤ, 2023 ਤੋ 03 ਸਤੰਬਰ 23 ਤੱਕ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਅਤੇ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਪ੍ਰਗਤੀ ਲਿਆਉਂਦੇ ਹੋਏ ਜਾਬਤੇ ਅਨੁਸਾਰ ਨਿਪਟਾਰਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਪਿਛਲੇ ਇੱਕ ਹਫਤੇ ਵਿੱਚ 53 ਮੁਕੱਦਮੇ ਦਰਜ ਕਰਕੇ 55 ਵਿਅਕਤੀਆਂ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ(ਚਿੱਟਾ),30 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ, 1690 ਨਸ਼ੀਲੀਆਂ ਗੋਲੀਆਂ, 10 ਨਸ਼ੀਲੀਆਂ ਸ਼ੀਸ਼ੀਆਂ ਅਤੇ 4710 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ । ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰਕੇ 590 ਕਿਲੋ ਲਾਹਣ, 100 ਲੀਟਰ ਨਾਜਾਇਜ਼ ਸ਼ਰਾਬ, 9 ਲੀਟਰ ਸ਼ਰਾਬ ਠੇਕਾ ਦੇਸ਼ੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਐਂਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾਂ :
ਉਨ੍ਹਾਂ ਦੱਸਿਆ ਕਿ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਇਸੇ ਹਫਤੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੁੱਲ 24 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਮੁਹਿੰਮ ਲਗਾਤਾਰ ਜਾਰੀ ਹੈ। ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਹੈਲਪਲਾਈਨ ਨੰਬਰ 97801-25100 ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here