ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 01 ਮੁਕੱਦਮੇ ਦਰਜ, 01 ਦੋਸੀ ਗ੍ਰਿਫਤਾਰ ਜਿਲ੍ਹਾ ਸੰਗਰੂਰ ਦੀ ਸਬ ਡਵੀਜਨ ਮੂਨਕ ਵੱਲੋ ਮਿਤੀ 12.04.2026 ਤੋਂ 19.04.2026 ਤੱਕ ਕੀਤੀ ਗਈ ਕਾਰਗੁਜਾਰੀ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 01 ਮੁਕੱਦਮੇ ਦਰਜ, 01 ਦੋਸੀ ਗ੍ਰਿਫਤਾਰ
ਜਿਲ੍ਹਾ ਸੰਗਰੂਰ ਦੀ ਸਬ ਡਵੀਜਨ ਮੂਨਕ ਵੱਲੋ ਮਿਤੀ 12.04.2026 ਤੋਂ 19.04.2026 ਤੱਕ ਕੀਤੀ ਗਈ ਕਾਰਗੁਜਾਰੀ
ਦਲਜੀਤ ਕੌਰ
ਮੂਨਕ/ਸੰਗਰੂਰ 19 ਅਪ੍ਰੈਲ, 2026: ਐਸ.ਐਸ.ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ IPS ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 12.04.2026 ਤੋਂ 19.04.2026 ਤੱਕ ਅ/ਧ 27/61/85 ਐਨ.ਡੀ.ਪੀ.ਐਸ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ ਨਸ਼ੇ ਦੀ ਦਲਦਲ ਵਿੱਚ ਫਸੇ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 05 ਵਿਅਕਤੀਆਂ ਨੂੰ ਦਵਾਈ ਦਿਲਵਾਈ ਗਈ । ਵੱਖ-ਵੱਖ ਮੁਕੱਦਮਿਆ ਵਿੱਚ ਲੋੜੀਦੇ 4 ਦੋਸੀਆਨ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 137 ਟਰੈਫਿਕ ਚਲਾਣ ਕੀਤੇ ਗਏ ਹਨ। ਸੱਕੀ ਵਿਅਕਤੀਆ ਦੀ ਚੈਕਿੰਗ ਕਰਕੇ 61 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਆਮ ਪਬਲਿਕ ਦੇ ਗੁੰਮ ਹੋਏ 09 ਮੋਬਾਇਲ ਟਰੇਸ ਕੀਤੇ ਗਏ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ






